ਤਿੰਨ ਮਹੀਨੇ ਪਹਿਲਾਂ ਸਿਡਨੀ ਗਈ ਲੜਕੀ ਦੀ ਮੌਤ, ਦਿਮਾਗ ਦੀ ਨਾੜੀ ਫਟਣ ਕਾਰਨ ਗਈ ਜਾਨ

By : GAGANDEEP

Published : Dec 18, 2025, 9:27 am IST
Updated : Dec 18, 2025, 9:27 am IST
SHARE ARTICLE
Vaishali Sharma died in Australia News
Vaishali Sharma died in Australia News

ਪਰਿਵਾਰ ਨੇ 20 ਲੱਖ ਰੁਪਏ ਦਾ ਕਰਜ਼ਾ ਲੈ ਕੇ ਲੜਕੀ ਨੂੰ ਭੇਜਿਆ ਸੀ ਵਿਦੇਸ਼, ਕੈਥਲ ਨਾਲ ਸਬੰਧਿਤ ਸੀ ਵੈਸ਼ਾਲੀ ਸ਼ਰਮਾ

Vaishali Sharma died in Australia News: ਕੈਥਲ ਦੇ ਸਿਰਸਲ ਪਿੰਡ ਦੀ ਇਕ ਲੜਕੀ ਵੈਸ਼ਾਲੀ ਸ਼ਰਮਾ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਦਿਮਾਗੀ ਨਾੜੀ  ਫਟਣ ਕਾਰਨ ਮੌਤ ਹੋ ਗਈ। ਜਿਵੇਂ ਹੀ ਇਹ ਹਾਦਸਾ ਵਾਪਰਿਆ, ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਲੜਕੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੈਸ਼ਾਲੀ ਸ਼ਰਮਾ ਲਗਭਗ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਲਈ ਆਸਟ੍ਰੇਲੀਆ ਗਈ ਸੀ।

ਵੈਸ਼ਾਲੀ ਸ਼ਰਮਾ ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ 19 ਸਾਲਾ ਵੈਸ਼ਾਲੀ ਤਿੰਨ ਮਹੀਨੇ ਪਹਿਲਾਂ ਕੈਥਲ ਦੇ ਸਿਰਸਲ ਪਿੰਡ ਤੋਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਆਸਟ੍ਰੇਲੀਆ ਦੇ ਸਿਡਨੀ ਗਈ ਸੀ। ਬੱਚੀ ਕਾਫ਼ੀ ਸਮੇਂ ਤੋਂ ਜ਼ਿੱਦ ਕਰ ਰਹੀ ਸੀ ਕਿ ਬਾਹਰ ਜਾ ਕੇ ਪੜ੍ਹਾਈ ਕਰਨੀ ਹੈ। ਪਰਿਵਾਰ ਨੇ ਲਗਭਗ 20.5 ਲੱਖ ਰੁਪਏ ਦਾ ਕਰਜ਼ਾ ਲਿਆ ਅਤੇ ਲੜਕੀ ਨੂੰ ਪੜ੍ਹਾਈ ਲਈ ਆਸਟ੍ਰੇਲੀਆ ਭੇਜਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੈਸ਼ਾਲੀ ਇਸ ਸਮੇਂ ਬੀ.ਕਾਮ ਦੇ ਦੂਜੇ ਸਾਲ ਵਿੱਚ ਪੜ੍ਹ ਰਹੀ ਸੀ। ਉਸ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਬੀ.ਕਾਮ ਦਾ ਪਹਿਲਾ ਸਾਲ ਪੂਰਾ ਕੀਤਾ ਸੀ ਅਤੇ ਸਿਡਨੀ ਦੇ ਇੱਕ ਕਾਲਜ ਵਿੱਚ ਦੂਜੇ ਸਾਲ ਲਈ ਦਾਖ਼ਲਾ ਲਿਆ ਸੀ। ਉਹ ਉੱਥੇ ਰਹਿ ਕੇ ਪੜ੍ਹਾਈ ਕਰ ਰਹੀ ਸੀ। ਲੜਕੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। 

ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਵੈਸ਼ਾਲੀ ਦੀਆਂ ਦੋ ਛੋਟੀਆਂ ਭੈਣਾਂ ਹਨ, ਜਿਨ੍ਹਾਂ ਵਿਚੋਂ ਇਕ 11 ਸਾਲ ਦੀ ਹੈ ਅਤੇ 6ਵੀਂ ਜਮਾਤ ਵਿੱਚ ਪੜ੍ਹ ਰਹੀ ਹੈ, ਜਦੋਂ ਕਿ ਦੂਜੀ ਧੀ 9 ਸਾਲ ਦੀ ਹੈ ਅਤੇ ਇਸ ਸਮੇਂ ਚੌਥੀ ਜਮਾਤ ਵਿੱਚ ਪੜ੍ਹ ਰਹੀ ਹੈ। ਪਰਿਵਾਰ ਨੇ ਲੜਕੀ ਨੂੰ ਉੱਚ ਸਿੱਖਿਆ ਲਈ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ। ਉਸ ਦੀ ਮਾਂ ਮੀਨਾ ਦੇਵੀ ਇੱਕ ਘਰੇਲੂ ਔਰਤ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement