ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਦਿੱਤੀ ਹੈ ਸ਼ਿਕਾਇਤ
ਹਰਿਆਣਾ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਬਲਜੀਤ ਸਿੰਘ ਦਾਦੂਵਾਲ ਦੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਸਨ ਅਤੇ ਮਾਮਲਾ ਦਰਜ ਕਰਵਾਇਆ ਸੀ। ਹੁਣ ਬਲਜੀਤ ਸਿੰਘ ਦਾਦੂਵਾਲ ਨੇ ਝੀਂਡਾ ਉੱਤੇ ਮਾਮਲਾ ਦਰਜ ਕਰਵਾਇਆ ਹੈ।
ਇਸ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਇਸ ਚੀਜ਼ ਦੀ ਪੁਸ਼ਟੀ ਕੀਤੀ ਜਾਵੇ ਤਾਂ ਉਹ ਪੁਸ਼ਟੀ ਫਿਲਹਾਲ ਕੁਝ ਵੀਡੀਓ ਦੇ ਰਾਹੀਂ ਨਹੀਂ ਹੋ ਸਕੇ ਤੇ ਉਸ ਤੋਂ ਬਾਅਦ ਦਾਦੂਵਾਲ ਦੇ ਵੱਲੋਂ ਝੀਂਡਾ ਦੇ ਖਿਲਾਫ ਇੱਕ ਸ਼ਿਕਾਇਤ ਦਰਜ ਕਰਵਾਈ ਗਈ।
ਪੁਲਿਸ ਨੇ ਧਾਰਾ 295 ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪਰਚਾ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ।
