Rohtak News: ਰੋਹਤਕ PGI ਦੇ ਪੋਸਟਮਾਰਟਮ ਹਾਊਸ ਦੇ ਬਾਹਰ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋਲੀ
Published : Jun 20, 2025, 11:04 am IST
Updated : Jun 20, 2025, 11:04 am IST
SHARE ARTICLE
Policeman shoots himself outside Rohtak PGI postmortem house
Policeman shoots himself outside Rohtak PGI postmortem house

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ

Rohtak News: ਸ਼ੁੱਕਰਵਾਰ ਸਵੇਰੇ ਪੀਜੀਆਈ ਰੋਹਤਕ ਸਥਿਤ ਪੋਸਟਮਾਰਟਮ ਹਾਊਸ ਦੇ ਬਾਹਰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਮ੍ਰਿਤਕ ਪੁਲਿਸ ਮੁਲਾਜ਼ਮ ਝੱਜਰ ਜ਼ਿਲ੍ਹੇ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਹਾਲਾਂਕਿ ਉਸ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐਸਪੀ ਅਤੇ ਐਫ਼ਐਸਐਲ (ਫੋਰੈਂਸਿਕ ਸਾਇੰਸ ਲੈਬ) ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ। ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਇਹ ਘਟਨਾ ਸਵੇਰੇ 8.30 ਵਜੇ ਦੇ ਕਰੀਬ ਵਾਪਰੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਤਕਨੀਕੀ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement