Om Prakash Chautala News: ਪੰਜ ਤੱਤਾਂ ਵਿਚ ਵਿਲੀਨ ਹੋਏ ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ
Published : Dec 21, 2024, 3:33 pm IST
Updated : Dec 21, 2024, 4:38 pm IST
SHARE ARTICLE
Former Haryana CM Om Prakash Chautala was cremated
Former Haryana CM Om Prakash Chautala was cremated

Om Prakash Chautala News: ਬੀਤੇ ਦਿਨ 89 ਸਾਲ ਦੀ ਉਮਰ ਵਿਚ ਹੋਇਆ ਸੀ ਦਿਹਾਂਤ

ਹਰਿਆਣਾ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਓਪੀ ਚੌਟਾਲਾ ਦਾ ਸਿਰਸਾ ਦੇ ਪਿੰਡ ਤੇਜਾ ਖੇੜਾ ਦੇ ਇੱਕ ਫਾਰਮ ਹਾਊਸ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਵੱਡੇ ਬੇਟੇ ਅਜੈ ਚੌਟਾਲਾ ਅਤੇ ਛੋਟੇ ਬੇਟੇ ਅਭੈ ਚੌਟਾਲਾ ਨੇ ਮਿਲ ਕੇ  ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਮਾਧੀ 'ਤੇ ਲਿਜਾਣ ਸਮੇਂ ਉਨ੍ਹਾਂ ਦੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ 'ਓਪੀ ਚੌਟਾਲਾ-ਜ਼ਿੰਦਾਬਾਦ' ਦੇ ਨਾਅਰੇ ਲਾਏ।

ਅੰਤਿਮ ਵਿਦਾਈ ਲਈ ਉਨ੍ਹਾਂ ਦੀ ਸਮਾਧ ਵਾਲੀ ਥਾਂ ਨੂੰ 12 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ। ਉੱਥੇ ਲਾਲ ਚੰਦਨ ਦੀ ਲੱਕੜ ਵੀ ਲਿਆਂਦੀ ਗਈ। ਅੰਤਿਮ ਯਾਤਰਾ ਤੋਂ ਪਹਿਲਾਂ ਉਪ ਪ੍ਰਧਾਨ ਜਗਦੀਪ ਧਨਖੜ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਸੀਐਮ ਨਾਇਬ ਸੈਣੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇਸ ਫਾਰਮ ਹਾਊਸ ਵਿੱਚ ਦੁਪਹਿਰ 2 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। ਜਿੱਥੇ ਉਨ੍ਹਾਂ ਦੀ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਅਤੇ ਉਨ੍ਹਾਂ ਨੂੰ ਹਰੇ ਰੰਗ ਦੀ ਪੱਗ ਅਤੇ ਐਨਕਾਂ ਪਹਿਨਾਈਆਂ ਗਈਆਂ। ਉਨ੍ਹਾਂ ਦੀ ਅੰਤਿਮ ਵਿਦਾਈ ਮੌਕੇ ਉਨ੍ਹਾਂ ਦੇ ਦੋ ਸਿਆਸੀ ਤੌਰ 'ਤੇ ਵਿਛੜੇ ਪੁੱਤਰ ਅਜੈ ਚੌਟਾਲਾ ਅਤੇ ਅਭੈ ਚੌਟਾਲਾ ਅਤੇ ਓਪੀ ਚੌਟਾਲਾ ਦੇ ਭਰਾ ਰਣਜੀਤ ਚੌਟਾਲਾ ਵੀ ਇਕੱਠੇ ਮੌਜੂਦ ਰਹੇ। 
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement