Haryana News : ਕਰਨਾਲ 'ਚ ਹੈੱਡ ਕਾਂਸਟੇਬਲ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Aug 23, 2024, 8:42 pm IST
Updated : Aug 23, 2024, 8:45 pm IST
SHARE ARTICLE
Head constable arrested
Head constable arrested

FIR 'ਚੋਂ ਸ਼ਿਕਾਇਤਕਰਤਾ ਦਾ ਨਾਮ ਹਟਾਉਣ ਬਦਲੇ ਮੰਗੀ ਸੀ ਰਿਸ਼ਵਤ

Haryana News : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੰਜੀਵ ਕੰਬੋਜ ਨੂੰ ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਕਰਨਾਲ ਦੇ 32/33 ਥਾਣੇ ਵਿੱਚ ਦਰਜ ਐਫਆਈਆਰ ਵਿੱਚੋਂ ਆਪਣਾ ਨਾਂ ਹਟਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਸੀਬੀ ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਕਰਨਾਲ ਦੇ ਸੈਕਟਰ-32/33 ਥਾਣੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੰਜੀਵ ਕੰਬੋਜ ਨੇ ਪੁਲਿਸ ਥਾਣੇ ਵਿੱਚ ਦਰਜ FIR 'ਚੋਂ ਸ਼ਿਕਾਇਤਕਰਤਾ ਦਾ ਨਾਮ ਹਟਾਉਣ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। 

ਐਂਟੀ ਕੁਰੱਪਸ਼ਨ ਬਿਊਰੋ ਹਰਿਆਣਾ ਦੀ ਟੀਮ ਨੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਵਿਉਂਤ ਬਣਾਈ। ਇਸ ਮਾਮਲੇ ਵਿੱਚ ਏਸੀਬੀ ਟੀਮ ਨੇ ਮੁਲਜ਼ਮ ਸੰਦੀਪ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਐਂਟੀ ਕੁਰੱਪਸ਼ਨ ਬਿਊਰੋ ਨੇ ਕਰਨਾਲ ਥਾਣੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਵੱਲੋਂ ਸਾਰੇ ਲੋੜੀਂਦੇ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ - 1800-180-2022 ਅਤੇ 1064 'ਤੇ ਇਸਦੀ ਸੂਚਨਾ ਦੇਣ।

Location: India, Haryana

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement