Haryana News: ਹਰਿਆਣਾ ਦੇ ਸਾਬਕਾ MLA ਦਾ ਗੋਲੀਆਂ ਮਾਰ ਕੇ ਕਤਲ
Published : Feb 25, 2024, 7:19 pm IST
Updated : Feb 25, 2024, 8:50 pm IST
SHARE ARTICLE
Attack on INIL state president Nafe Singh Rathi Haryana News in punjabi
Attack on INIL state president Nafe Singh Rathi Haryana News in punjabi

Haryana News: ਗੱਡੀ 'ਤੇ ਕੀਤੀ ਤਾਬੜਤੋੜ ਫਾਇਰਿੰਗ

Attack on INIL state president Nafe Singh Rathi Haryana News in punjabi:  ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਨਫੇ ਸਿੰਘ ਰਾਠੀ ਸਮੇਤ ਤਿੰਨ ਵਿਅਕਤੀਆਂ ਦਾ ਐਤਵਾਰ ਸ਼ਾਮ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। 
ਰਾਠੀ ਅਤੇ ਉਸ ਦੇ ਸਾਥੀ ਹਰਿਆਣਾ ਦੇ ਝੱਜਰ ਜ਼ਿਲ੍ਹੇ ’ਚ ਕਾਰ ਰਾਹੀਂ ਯਾਤਰਾ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਐਸ.ਯੂ.ਵੀ. ’ਤੇ  ਹਮਲਾ ਹੋਇਆ। 

ਇਕ ਹੋਰ ਕਾਰ ਵਿਚ ਸਵਾਰ ਅਣਪਛਾਤੇ ਬੰਦੂਕਧਾਰੀਆਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀ ਆਂ। ਗੋਲੀਬਾਰੀ ਤੋਂ ਤੁਰਤ  ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਨੇੜਲੇ ਬ੍ਰਹਮ ਸ਼ਕਤੀ ਸੰਜੀਵਨੀ ਹਸਪਤਾਲ ਲਿਜਾਇਆ ਗਿਆ ਜਿੱਥੇ ਪਹੁੰਚਣ ’ਤੇ  ਸਾਬਕਾ ਵਿਧਾਇਕ ਰਾਠੀ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਰਾਠੀ ਬਹਾਦੁਰਗੜ੍ਹ ਤੋਂ ਇਨੈਲੋ ਦੇ ਦੋ ਵਾਰ ਵਿਧਾਇਕ ਰਹੇ ਸਨ, ਜਿੱਥੇ ਉਨ੍ਹਾਂ ’ਤੇ ਹਮਲਾ ਹੋਇਆ ਸੀ। 

ਇਨੈਲੋ ਦੇ ਮੀਡੀਆ ਸੈੱਲ ਦੇ ਮੁਖੀ ਰਾਕੇਸ਼ ਸਿਹਾਗ ਨੇ ਰਾਠੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮੁੱਢਲੀ ਪੁੱਛ-ਪੜਤਾਲ ਤੋਂ ਪਤਾ ਲਗਦਾ  ਹੈ ਕਿ ਰਾਠੀ ’ਤੇ  ਹਮਲੇ ਦਾ ਕਾਰਨ ਜਾਇਦਾਦ ਦਾ ਵਿਵਾਦ ਸੀ। ਇਸ ਹਮਲੇ ਪਿੱਛੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਰੀਬੀ ਸਾਥੀ ਕਾਲਾ ਜਠੇੜੀ ਦਾ ਹੱਥ ਹੋਣ ਦਾ ਸ਼ੱਕ ਹੈ। 

ਇਹ ਵੀ ਪੜ੍ਹੋ: Farmer Protest: ਕਿਸਾਨਾਂ ਉੱਤੇ ਜਬਰ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ 29 ਫਰਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਕੀਤੇ ਜਾਣਗੇ ਮੁਜ਼ਾਹਰੇ

ਬਹਾਦੁਰਗੜ੍ਹ ਨਗਰ ਕੌਂਸਲ ਦੇ ਦੋ ਵਾਰ ਚੇਅਰਮੈਨ ਰਹਿ ਚੁਕੇ ਰਾਠੀ ਪਿਛਲੇ ਸਾਲ ਉਸ ਸਮੇਂ ਸੁਰਖੀਆਂ ’ਚ ਆਏ ਸਨ ਜਦੋਂ ਹਰਿਆਣਾ ਦੇ ਸਾਬਕਾ ਮੰਤਰੀ ਮੰਗੇ ਰਾਮ ਰਾਠੀ ਦੇ ਬੇਟੇ ਜਗਦੀਸ਼ ਰਾਠੀ ਦੀ ਮੌਤ ਤੋਂ ਬਾਅਦ ਉਨ੍ਹਾਂ ਵਿਰੁਧ  ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਠੀ ਨੂੰ ਹਾਈ ਕੋਰਟ ਨੇ 24 ਜਨਵਰੀ, 2023 ਨੂੰ ਅਗਾਊਂ ਜ਼ਮਾਨਤ ਦੇ ਦਿਤੀ  ਸੀ। 

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਤੁਰਤ  ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਉਨ੍ਹਾਂ ਕਿਹਾ, ‘‘ਮੈਂ ਅਧਿਕਾਰੀਆਂ ਨੂੰ ਇਸ ਮਾਮਲੇ ’ਚ ਤੁਰਤ  ਕਾਰਵਾਈ ਕਰਨ ਲਈ ਕਿਹਾ ਹੈ। ਐਸ.ਟੀ.ਐਫ. ਵੀ ਹਰਕਤ ’ਚ ਆ ਗਈ ਹੈ।’’ ਅਨਿਲ ਵਿਜ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। 
ਦੂਜੇ ਪਾਸੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਵੱਖ-ਵੱਖ ਵਿਧਾਇਕਾਂ ਨੂੰ ਧਮਕੀਆਂ ਦਿਤੀ ਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਇਸ ਤੋਂ ਪਹਿਲਾਂ ਵੀ ਸ਼ਰਾਰਤੀ ਅਨਸਰਾਂ ਨੇ ਵਿਧਾਇਕਾਂ ਨੂੰ ਨਿਸ਼ਾਨਾ ਬਣਾਇਆ ਸੀ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀ ਆਂ ਸਨ ਅਤੇ ਫਿਰੌਤੀ ਦੀ ਮੰਗ ਕੀਤੀ ਸੀ। ਕੁੱਝ  ਦਿਨ ਪਹਿਲਾਂ ਹੀ ਗੋਹਾਨਾ ’ਚ ਗੋਲੀਬਾਰੀ ਅਤੇ ਫਿਰੌਤੀ ਮੰਗਣ ਦੀ ਘਟਨਾ ਵਾਪਰੀ ਸੀ।’’ 

ਇਨੈਲੋ ਆਗੂ ਅਭੈ ਚੌਟਾਲਾ ਨੇ ਦਸਿਆ ਕਿ ਰਾਠੀ ਦਾ ਝੱਜਰ ਜ਼ਿਲ੍ਹੇ ’ਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਉਨ੍ਹਾਂ ਨੇ ਰਾਠੀ ਦੀ ਜਾਨ ਨੂੰ ਖਤਰਾ ਹੋਣ ਦੇ ਬਾਵਜੂਦ ਸਰਕਾਰ ’ਤੇ ਸੁਰੱਖਿਆ ਪ੍ਰਦਾਨ ਕਰਨ ’ਚ ਅਸਫਲ ਰਹਿਣ ਦਾ ਦੋਸ਼ ਲਾਇਆ ਅਤੇ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ। ਪੁਲਿਸ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab News: ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ CM ਮਾਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Attack on INIL state president Nafe Singh Rathi Haryana News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement