ਫਰੀਦਾਬਾਦ 'ਚ ਨਬਾਲਗ ਮਸੇਰੇ ਭਰਾ ਨੇ ਰਿਸ਼ਤੇ ਕੀਤੇ ਸ਼ਰਮਸਾਰ, ਨਬਾਲਗ ਭੈਣ ਨਾਲ ਕੀਤਾ ਜਬਰ ਜਨਾਹ
Published : Feb 26, 2026, 6:40 pm IST
Updated : Feb 26, 2026, 6:40 pm IST
SHARE ARTICLE
In Faridabad, a minor cousin committed shameful relations, raped a minor sister
In Faridabad, a minor cousin committed shameful relations, raped a minor sister

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਫਰੀਦਾਬਾਦ: ਫਰੀਦਾਬਾਦ ਦੇ ਆਈਐਮਟੀ ਖੇਤਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਸੇਰੇ ਭਰਾ ਨੇ 10 ਸਾਲ ਦੀ ਨਬਾਲਗ ਬੱਚੀ ਨਾਲ ਜਬਰ ਜਨਾਹ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਕਿਸ਼ੋਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਆਈਐਮਟੀ ਖੇਤਰ ਦੀ ਇੱਕ ਕਾਲੋਨੀ ਵਿੱਚ ਰਹਿਣ ਵਾਲੇ 17 ਸਾਲ ਦੇ ਨਬਾਲਗ ਨੇ ਆਪਣੀ ਹੀ ਸਗੀ ਮਾਸੀ ਦੀ ਧੀ ਨਾਲ ਜਬਰ ਜਨਾਹ ਕੀਤਾ। ਇਹ ਘਟਨਾ ਬੁੱਧਵਾਰ ਸ਼ਾਮ ਦੀ ਹੈ, ਜਿੱਥੇ ਮੁਲਜ਼ਮ 10 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਜਦੋਂ ਬੱਚੀ ਦੀ ਹਾਲਤ ਖਰਾਬ ਦੇਖੀ, ਤਾਂ ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਤਿਗਾਂਵ ਏਸੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਦੀ ਹੈ, ਜਿੱਥੇ 17 ਸਾਲ ਦੇ ਨਬਾਲਗ ਨੇ ਆਪਣੀ ਹੀ ਸਗੀ ਮਾਸੀ ਦੀ 10 ਸਾਲ ਦੀ ਧੀ ਨਾਲ ਜਬਰ ਜਨਾਹ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਨੂੰ ਦੇਖਦੇ ਹੀ ਹਸਪਤਾਲ ਲਿਜਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਅਤੇ ਕੁਝ ਘੰਟਿਆਂ ਵਿੱਚ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਅਗਲੀ ਕਾਰਵਾਈ ਜਾਰੀ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement