ਐਨ.ਆਰ. ਆਈ. ਗੁਰਦੀਪ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ

By : JAGDISH

Published : Feb 26, 2026, 9:47 am IST
Updated : Feb 26, 2026, 9:47 am IST
SHARE ARTICLE
NRI Gurdeep Singh dies in road accident
NRI Gurdeep Singh dies in road accident

ਆਪਣੇ ਵੱਡੇ ਭਰਾ ਸੁਰਜੀਤ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਜਰਮਨੀ ਤੋਂ ਆਇਆ ਸੀ ਮ੍ਰਿਤਕ

ਸਤੌੜਾ : ਹਰਿਆਣਾ ਦੇ ਸਤੌੜਾ ਪਿੰਡ ਵਿੱਚ ਆਪਣੇ ਭਰਾ ਸਾਬਕਾ ਸਰਪੰਚ ਦਾ ਅੰਤਿਮ ਸੰਸਕਾਰ ਕਰਨ ਲਈ ਜਰਮਨੀ ਤੋਂ ਆਏ  ਐੱਨ.ਆਰ.ਆਈ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਹਾਂ ਭਰਾਵਾਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਗਮ ਦਾ ਮਾਹੌਲ ਹੈ। ਐੱਨ.ਆਰ.ਆਈ. ਨੇ ਕੱਲ੍ਹ ਹੀ ਆਪਣੇ ਵੱਡੇ ਭਰਾ ਸਾਬਕਾ ਸਰਪੰਚ ਸੁਰਜੀਤ ਸਿੰਘ ਦਾ ਆਪਣੇ ਜੱਦੀ ਪਿੰਡ ਸਤੌੜਾ ਵਿੱਚ ਅੰਤਿਮ ਸੰਸਕਾਰ ਕੀਤਾ ਸੀ। ਇਸ ਤੋਂ ਬਾਅਦ ਉਹ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਲਈ ਲਈ ਚਲਾ ਗਿਆ ਅਤੇ ਉਥੋਂ ਵਾਪਸ ਪਰਤਦੇ ਸਮੇਂ  ਰਸਤੇ ਵਿਚ ਇਕ ਹਾਦਸੇ ਦੌਰਾਨ ਉਸ ਦੀ ਜਾਨ ਚਲੀ ਗਈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਮਰਹੂਮ ਸੁਰਜੀਤ ਦਾ ਛੋਟਾ ਭਰਾ ਗੁਰਦੀਪ ਜੋ ਪਿਛਲੇ ਕਈ ਦਹਾਕਿਆਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਉਹ ਆਪਣੇ ਭਰਾ ਨੂੰ ਅੰਤਿਮ ਵਿਦਾਈ ਦੇਣ ਲਈ ਕੱਲ੍ਹ ਆਪਣੇ ਪਿੰਡ ਸਤੌੜਾ ਪਹੁੰਚਿਆ ਸੀ। ਅੰਤਿਮ ਸੰਸਕਾਰ ਤੋਂ ਬਾਅਦ ਉਹ ਆਪਣੇ ਸਸੁਰਾਲ ਇਸਮਾਈਲਾਬਾਦ ਵੱਲ ਚਲਾ ਗਿਆ।
ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ-152 ਤੇ ਇਸਮਾਈਲਾਬਾਦ ਦੇ ਜਲਬੇੜਾ ਪਿੰਡ ਨੇੜੇ ਉਨ੍ਹਾਂ ਦੀ ਸਕਾਰਪੀਓ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕਾਰਪੀਓ ਦਾ ਅੱਗੇ ਵਾਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਹਾਦਸੇ ਦੌਰਾਨ ਐੱਨਆਰਆਈ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਨਾਲ ਬੈਠੇ ਪਿੰਡ ਦੇ ਹੀ ਜਗਵਿੰਦਰ ਸਿੰਘ ਜ਼ਖਮੀ ਹੋ ਗਏ। ਗੁਰਦੀਪ ਸਿੰਘ ਮੂਲ ਰੂਪ ਵਿੱਚ ਪਿਹੋਵਾ ਦੇ ਸਤੌੜਾ ਪਿੰਡ ਦੇ ਰਹਿਣ ਵਾਲੇ ਸਨ। ਗੁਰਦੀਪ ਜਰਮਨੀ ਤੋਂ 2 ਦਿਨ ਪਹਿਲਾਂ ਹੀ ਭਰਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਆਪਣੀ ਪਤਨੀ ਸਮੇਤ ਆਇਆ ਸੀ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement