ਘਰੇਲੂ ਪਰਿਵਾਰਕ ਸਮਾਗਮ ’ਚ ਸ਼ਾਮਲ ਹੋਣ ਲਈ ਪਹੁੰਚੇ ਪਿਹੋਵਾ
ਪਿਹੋਵਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਆਪਣੇ ਸਹੁਰੇ ਘਰ ਪਿਹੋਵਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਬੇਟੀ ਨਿਆਮਤ ਕੌਰ ਵੀ ਹਨ। ਮੁੱਖ ਮੰਤਰੀ ਮਾਨ ਇਥੇ ਇਕ ਨਿੱਜੀ ਪਰਿਵਾਰਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਆਏ ਹਨ ਅਤੇ ਪ੍ਰੋਗਰਾਮ ਵਿਚ ਸਿਰਫ਼ ਘਰ ਅਤੇ ਪਰਿਵਾਰਕ ਮੈਂਬਰ ਹੀ ਮੌਜੂਦ ਹਨ। ਮੁੱਖ ਮੰਤਰੀ ਮਾਨ ਦੇ ਆਉਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਪੁਲਿਸ ਨੇ ਮਿਲ ਕੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ। ਪੰਜਾਬ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ।
