Haryana Roadways Accident News: ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ
Published : May 26, 2025, 12:34 pm IST
Updated : May 26, 2025, 12:34 pm IST
SHARE ARTICLE
Haryana Roadways Accident News
Haryana Roadways Accident News

Haryana Roadways Accident News: 4 ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ

Haryana Roadways Accident News: ਅੱਜ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਬੱਸ ਵਿੱਚ ਜ਼ਿਆਦਾਤਰ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਸਫ਼ਰ ਕਰ ਰਹੇ ਸਨ।

ਇਸ ਵਿੱਚ ਚਾਰ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਲਗਭਗ 70 ਯਾਤਰੀ ਸਵਾਰ ਸਨ। ਇਹ ਹਾਦਸਾ ਸਵੇਰੇ 9.30 ਵਜੇ ਰਾਜਲੀ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ 'ਤੇ ਵਾਪਰਿਆ। ਇੱਥੇ ਇੱਕ ਦਰੱਖਤ ਡਿੱਗਣ ਕਾਰਨ ਸੜਕ ਬੰਦ ਹੋ ਗਈ ਸੀ।

ਡਰਾਈਵਰ ਨੇ ਬੱਸ ਨੂੰ ਕੱਚੀ ਸੜਕ ਦੇ ਰਸਤੇ ਦੀ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿੱਚ ਪਲਟ ਗਈ। ਚਸ਼ਮਦੀਦਾਂ ਅਨੁਸਾਰ, ਬੱਸ ਦੇ ਪਲਟਣ ਤੋਂ ਬਾਅਦ ਬਹੁਤ ਸਾਰੇ ਯਾਤਰੀ ਅੰਦਰ ਫਸ ਗਏ। ਨੇੜਲੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਵਿਦਿਆਰਥੀ ਮੋਹਿਤ (20) ਰਾਜਲੀ ਪਿੰਡ ਦਾ ਰਹਿਣ ਵਾਲਾ ਸੀ।


 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement