ਜ਼ਮੀਨ ਵੇਚ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

By : GAGANDEEP

Published : Feb 27, 2026, 8:32 am IST
Updated : Feb 27, 2026, 8:32 am IST
SHARE ARTICLE
Yamunanagar youth dies in Canada
Yamunanagar youth dies in Canada

ਟੋਰਾਂਟੋ ਜਾਂਦੇ ਸਮੇਂ ਕਾਰ ਨੂੰ ਟਰੱਕ ਨੇ ਮਾਰੀ ਟੱਕਰ

ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਇੱਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਨਾਲ ਕਾਰ ਰਾਹੀਂ ਟੋਰਾਂਟੋ ਜਾ ਰਿਹਾ ਸੀ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਾ ਹੈ।

ਮ੍ਰਿਤਕ ਦੀ ਪਛਾਣ ਊਧਮਪ੍ਰੀਤ ਸਿੰਘ (24) ਵਜੋਂ ਹੋਈ ਹੈ, ਜੋ ਕਿ ਯਮੁਨਾਨਗਰ ਦਾ ਰਹਿਣ ਵਾਲਾ ਸੀ। ਊਧਮ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 2021 ਵਿੱਚ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਬਰੈਂਪਟਨ ਵਿੱਚ ਰਹਿ ਰਿਹਾ ਸੀ।  ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਊਧਮ ਦੇ ਪਿਤਾ ਗੁਰਵਿੰਦਰ ਫੋਟੋਗ੍ਰਾਫੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਹਨ।

ਆਪਣੇ ਪੁੱਤਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ, ਪਿਓ ਨੇ ਆਪਣੀ ਜ਼ਮੀਨ ਵੇਚ ਕਿ ਲੱਖਾਂ ਰੁਪਏ ਖ਼ਰਚ ਕਰਕੇ ਉਸ ਨੂੰ 2021 ਵਿਚ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਬਚਪਨ ਤੋਂ ਹੀ, ਊਧਮ ਦਾ ਸੁਪਨਾ ਵਿਦੇਸ਼ ਵਿੱਚ ਪੜ੍ਹਾਈ ਅਤੇ ਕੰਮ ਕਰਨ ਦਾ ਸੀ।

ਰਿਪੋਰਟਾਂ ਅਨੁਸਾਰ ਕੰਮ ਤੋਂ ਦੋ ਦਿਨਾਂ ਦੀ ਛੁੱਟੀ ਹੋਣ ਕਰਕੇ ਊਧਮ ਵੀਰਵਾਰ ਨੂੰ ਆਪਣੇ ਦੋਸਤ ਨਾਲ ਟੋਰਾਂਟੋ ਜਾ ਰਿਹਾ ਸੀ, ਜਿਵੇਂ ਹੀ ਉਹ ਦੁਪਹਿਰ 2:30 ਵਜੇ ਦੇ ਕਰੀਬ ਟੋਰਾਂਟੋ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਕਾਰ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਊਧਮ ਸਿੰਘ ਦੀ ਮੌਤ ਹੋ ਗਈ। 


 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement