Haryana News: ਪਤਨੀ ਦੇ ਕਤਲ ਕੇਸ 'ਚ ਪੈਰੋਲ 'ਤੇ ਆਏ ਨੌਜਵਾਨ ਦਾ ਕਤਲ
Published : Apr 28, 2024, 12:59 pm IST
Updated : Apr 28, 2024, 12:59 pm IST
SHARE ARTICLE
youth Murder in haryana News in punjabi
youth Murder in haryana News in punjabi

Haryana News: ਸਕੂਲ 'ਚੋਂ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ ਲਾਸ਼

youth Murder in haryana News in punjabi : ਹਰਿਆਣਾ ਦੇ ਸੋਨੀਪਤ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਐਤਵਾਰ ਸਵੇਰੇ ਮਾਡਲ ਕਲਚਰ ਸਕੂਲ 'ਚ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ। ਉਸ ਦੇ ਸਿਰ 'ਤੇ ਹਥੌੜੇ ਨਾਲ ਵਾਰ ਕੀਤਾ ਗਿਆ। ਪੁਲਿਸ ਅਤੇ ਫੋਰੈਂਸਿਕ ਟੀਮਾਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦਾ ਗੁਰਗਾ ਕੀਤਾ ਕਾਬੂ

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਯੋਗੇਸ਼ (32) ਵਾਸੀ ਪਿੰਡ ਲਿਵਾਸਪੁਰ ਵਜੋਂ ਹੋਈ ਹੈ। ਉਹ ਆਪਣੀ ਪਤਨੀ ਦੇ ਕਤਲ ਦੇ ਮਾਮਲੇ ਵਿਚ ਜੇਲ ਵਿਚ ਸੀ ਅਤੇ ਇਸ ਸਮੇਂ ਪੈਰੋਲ ’ਤੇ ਬਾਹਰ ਆਇਆ ਸੀ। ਉਸ ਦੀ ਲਾਸ਼ ਪਿੰਡ ਲਿਵਾਸਪੁਰ ਦੇ ਸਰਕਾਰੀ ਮਾਡਲ ਕਲਚਰ ਸਕੂਲ ਵਿੱਚ ਪਈ ਮਿਲੀ।

ਇਹ ਵੀ ਪੜ੍ਹੋ: Burkina Faso: ਅਫਰੀਕੀ ਦੇਸ਼ ਬੁਰਕੀਨਾ ਫਾਸੋ 'ਚ ਫੌਜ ਦੇ ਕਤੇਲਆਮ 56 ਬੱਚਿਆਂ ਸਮੇਤ 200 ਨਾਗਰਿਕਾਂ ਦੀ ਮੌਤ   

ਉਹ ਇੱਕ ਧੀ ਦਾ ਪਿਤਾ ਸੀ। ਮੁੱਢਲੀ ਜਾਣਕਾਰੀ ਅਨੁਸਾਰ ਮਾਡਲ ਸੰਸਕ੍ਰਿਤੀ ਸਕੂਲ ਵਿੱਚ ਰਹਿਣ ਵਾਲੇ ਚੌਕੀਦਾਰ ਦੇ ਪਰਿਵਾਰ ਵਾਲਿਆਂ 'ਤੇ ਯੋਗੇਸ਼ ਦੇ ਕਤਲ ਦਾ ਦੋਸ਼ ਲਗਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਯੋਗੇਸ਼ ਨੇ ਚੌਕੀਦਾਰ ਮਨੋਜ ਦੀ ਪਤਨੀ ਨਾਲ ਛੇੜਛਾੜ ਕੀਤੀ ਸੀ। ਇਸ ਕਾਰਨ ਚੌਕੀਦਾਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਯੋਗੇਸ਼ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਲਿਵਾਸਪੁਰ 'ਚ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬਹਿਲਗੜ੍ਹ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਫਿਲਹਾਲ ਐਫਐਸਐਲ ਟੀਮ ਮੌਕੇ ’ਤੇ ਘਟਨਾ ਨਾਲ ਸਬੰਧਤ ਸਬੂਤਾਂ ਦੀ ਭਾਲ ਕਰ ਰਹੀ ਹੈ।

(For more Punjabi news apart from youth Murder in haryana News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement