IPS ਅਜੇ ਸਿੰਘਲ ਬਣੇ ਹਰਿਆਣਾ ਦੇ DGP

By : JAGDISH

Published : Dec 31, 2025, 6:33 pm IST
Updated : Dec 31, 2025, 6:33 pm IST
SHARE ARTICLE
IPS Ajay Singhal becomes DGP of Haryan
IPS Ajay Singhal becomes DGP of Haryan

ਸੂਬਾ ਸਰਕਾਰ ਨੇ ਨਿਯੁਕਤੀ ਦੇ ਹੁਕਮ ਕੀਤੇ ਜਾਰੀ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਆਈ.ਪੀ.ਐਸ. ਅਧਿਕਾਰੀ ਅਜੇ ਸਿੰਘਲ ਨੂੰ ਨਵਾਂ ਡੀ.ਜੀ.ਪੀ. ਨਿਯੁਕਤ ਕੀਤਾ ਹੈ। ਜਦਕਿ ਓ.ਪੀ. ਸਿੰਘ ਬੁੱਧਵਾਰ ਨੂੰ ਡੀ.ਜੀ.ਪੀ. ਦੇ ਅਹੁਦੇ ਤੋਂ ਸੇਵਾਮੁਕਤ ਹੋਏ । ਅਜੇ ਸਿੰਘਲ 1992 ਬੈਚ ਦੇ ਆਈ.ਪੀ. ਐਸ. ਅਧਿਕਾਰੀ ਹਨ ਅਤੇ ਇਸ ਸਮੇਂ ਹਰਿਆਣਾ ਵਿੱਚ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਡੀ.ਜੀ.ਪੀ. ਵਜੋਂ ਸੇਵਾ ਨਿਭਾ ਰਹੇ ਹਨ । ਉਹ ਆਪਣੇ ਵਿਆਪਕ ਪ੍ਰਸ਼ਾਸਕੀ ਤਜ਼ਰਬੇ ਅਤੇ ਸਖ਼ਤ ਕਾਰਜਸ਼ੀਲਤਾ ਲਈ ਜਾਣੇ ਜਾਂਦੇ ਹਨ। ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਵਿੱਚ ਆਪਣੇ ਕਾਰਜਕਾਲ ਦੌਰਾਨ ਅਜੇ ਸਿੰਘਲ ਨੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਕਾਰਵਾਈ ਕੀਤੀ। ਉਨ੍ਹਾਂ ਦੀ ਅਗਵਾਈ ਵਿੱਚ, ਭ੍ਰਿਸ਼ਟਾਚਾਰ ਵਿਰੁੱਧ ਕਈ ਸਖ਼ਤ ਕਦਮ ਚੁੱਕੇ ਗਏ, ਜਿਸ ਨਾਲ ਉਨ੍ਹਾਂ ਨੂੰ ਇੱਕ ਇਮਾਨਦਾਰ ਅਤੇ ਸਖ਼ਤ ਅਧਿਕਾਰੀ ਵਜੋਂ ਮਾਨਤਾ ਮਿਲੀ।

ਜ਼ਿਕਰਯੋਗ ਹੈ ਕਿ ਅਜੇ ਸਿੰਘਲ ਦਾ ਨਾਮ ਡੀ.ਜੀ.ਪੀ. ਦੀ ਦੌੜ ਵਿੱਚ ਸਭ ਤੋਂ ਅੱਗੇ ਸੀ। ਅਜੇ ਸਿੰਘਲ ਤੋਂ ਇਲਾਵਾ, ਆਈ.ਪੀ.ਐਸ. ਅਧਿਕਾਰੀ ਆਲੋਕ ਮਿੱਤਲ ਅਤੇ ਸ਼ਤਰੂਜੀਤ ਕਪੂਰ  ਵੀ ਦੌੜ ਵਿੱਚ ਸ਼ਾਮਲ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਸਿੰਘਲ ਦਾ ਆਰ.ਐਸ.ਐਸ. ਨੇਤਾਵਾਂ ਵਿੱਚ ਬਹੁਤ ਪ੍ਰਭਾਵ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਰਜਕਾਲ ਦੌਰਾਨ ਸਭ ਤੋਂ ਭਰੋਸੇਮੰਦ ਅਧਿਕਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement