ਐਟਲਾਂਟਿਕ ਕੈਨੇਡਾ ਵੱਲ ਵਧਦੇ ਬਰਫੀਲੇ ਤੂਫਾਨ ਕਾਰਨ, ਸਕੂਲ ਤੇ ਸਰਕਾਰੀ ਅਦਾਰੇ ਬੰਦ
Published : Jan 5, 2018, 5:39 pm IST
Updated : Jan 5, 2018, 12:09 pm IST
SHARE ARTICLE

ਹੈਲੀਫੈਕਸ: ਐਟਲਾਂਟਿਕ ਕੈਨੇਡਾ ਵੱਲ ਵਧਦੇ ਸ਼ਕਤੀਸ਼ਾਲੀ ਬਰਫੀਲੇ ਤੂਫਾਨ ਦੇ ਨੋਵਾ ਸਕੋਸ਼ੀਆ ਤੱਕ ਪਹੁੰਚਣ ਤੋਂ ਇਕ ਦਿਨ ਪਹਿਲਾਂ ਹੀ ਕਈ ਸਕੂਲ, ਕਾਰੋਬਾਰੀ ਅਦਾਰੇ ਤੇ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਤੂਫਾਨ ਤੇਜ਼ੀ ਨਾਲ ਐਟਲਾਂਟਿਕ ਕੈਨੇਡਾ ਵੱਲ ਵਧ ਰਿਹਾ ਹੈ।



ਕੈਨੇਡਾ ਦੇ ਵਾਤਾਵਰਣ ਵਿਭਾਗ ਵਲੋਂ ਬਰਫੀਲੇ ਤੂਫਾਨ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ ਤੇ ਖਾਸ ਤੌਰ ਉੱਤੇ ਨੋਵਾ ਸਕੋਸ਼ੀਆ, ਨਿਊ ਬਰੰਜ਼ਵਿੱਕ ਤੇ ਪ੍ਰਿੰਸ ਐਡਵਰਡ ਆਈਲੈਂਡ ਦੇ ਨਾਲ-ਨਾਲ ਨਿਊਫਾਊਂਡਲੈਂਡ ਐਂਡ ਲੈਬਰਾਡੌਰ 'ਚ ਤੇਜ਼ ਹਵਾਵਾਂ ਤੇ ਭਾਰੀ ਬਰਫਬਾਰੀ ਦਾ ਅਨੁਮਾਨ ਲਗਾਇਆ ਗਿਆ ਹੈ। 


ਵਿਭਾਗ ਨੇ ਇਹ ਵੀ ਕਿਹਾ ਹੈ ਕਿ ਭਾਰੀ ਬਰਫਬਾਰੀ ਦੇ ਨਾਲ ਕੁੱਝ ਇਲਾਕਿਆਂ 'ਚ 170 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨੋਵਾ ਸਕੋਸ਼ੀਆ ਪਾਵਰ ਨੇ ਕਿਹਾ ਹੈ ਕਿ 1000 ਕਰਮਚਾਰੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤੇ ਇਸ ਤਰ੍ਹਾਂ ਦੀ ਤਿਆਰੀ ਪਹਿਲਾਂ ਕਦੇ ਨਹੀਂ ਕੀਤੀ ਗਈ।



ਹੈਲੀਫੈਕਸ ਸਟੈਨਫੀਲਡ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਵੀ ਇਸ ਗੱਲ ਦੀ ਚਿਤਾਵਨੀ ਦਿੱਤੀ ਗਈ ਹੈ ਕਿ ਇਸ ਤੂਫਾਨ ਨਾਲ ਕਈ ਉਡਾਨਾਂ ਪ੍ਰਭਾਵਿਤ ਹੋ ਸਕਦੀਆਂ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement