ਫ਼ਲੋਰਿਡਾ ਗੋਲੀਬਾਰੀ ਦੇ ਜ਼ਖ਼ਮੀਆਂ ਨੂੰ ਮਿਲੇ ਟਰੰਪ
Published : Feb 18, 2018, 1:07 am IST
Updated : Feb 17, 2018, 7:37 pm IST
SHARE ARTICLE

ਵਾਸ਼ਿੰਗਟਨ, 17 ਫ਼ਰਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪਹਿਲੀ ਮਹਿਲਾ ਮੇਲਾਨੀਆ ਟਰੰਪ ਫ਼ਲੋਰਿਡਾ ਸਕੂਲ ਗੋਲੀਬਾਰੀ ਦੇ ਜ਼ਖ਼ਮੀਆਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਫ਼ਲੋਰੀਡਾ ਦੇ ਇਸ ਹਸਪਤਾਲ 'ਚ ਜ਼ਖ਼ਮੀਆਂ ਦਾ ਇਲਾਜ ਚਲ ਰਿਹਾ ਹੈ।ਸਥਾਨਕ ਮੀਡੀਆ ਰੀਪੋਰਟ ਮੁਤਾਬਕ ਸ਼ੁਕਰਵਾਰ ਨੂੰ ਟਰੰਪ ਅਤੇ ਮੇਲਾਨੀਆ ਨੇ ਪਾਮਪਾਨੋ ਬੀਚ 'ਤੇ ਬ੍ਰੋਵਾਰਡ ਹੈਲਥ ਨਾਰਥ ਹਸਪਤਾਲ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਵਾਰਕ ਜੀਆਂ ਨਾਲ ਕੁੱਝ ਸਮਾਂ ਬਤੀਤ ਕੀਤਾ।
ਹਸਪਤਾਲ 'ਚ ਮਰੀਜ਼ਾਂ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ, ''ਇਹ ਬਹੁਤ ਮੰਦਭਾਗੀ ਘਟਨਾ ਹੈ। ਘਟਨਾ ਮਗਰੋਂ ਡਾਕਟਰਾਂ, ਨਰਸਾਂ, ਹਸਪਤਾਲ, ਏਜੰਸੀਆਂ ਨੇ ਜਿਸ ਤਰ੍ਹਾਂ ਕੰਮ ਕੀਤਾ, ਉਹ ਬਿਹਤਰੀਨ ਹੈ। ਮੈਂ ਧੰਨਵਾਦੀ ਹਾਂ।''


ਜ਼ਿਕਰਯੋਗ ਹੈ ਕਿ ਅਮਰੀਕਾ ਦੇ ਫ਼ਲੋਰਿਡਾ ਸਥਿਤ ਇਕ ਸਕੂਲ 'ਚ ਬੁਧਵਾਰ ਨੂੰ ਸਾਬਕਾ ਵਿਦਿਆਰਥੀ ਨੇ ਗੋਲੀਬਾਰੀ ਕਰ ਦਿਤੀ ਸੀ, ਜਿਸ 'ਚ 17 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ 'ਚ 20 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਰਾਸ਼ਟਰਪਤੀ ਟਰੰਪ ਦਾ ਪਾਰਕਲੈਂਡ ਦਾ ਦੌਰਾ ਅਜਿਹੇ ਸਮੇਂ ਵਿਚ ਹੋਇਆ ਹੈ, ਫਲੋਰਿਡਾ 'ਚ ਬੱਚਿਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਬੰਦੂਕ ਕੰਟਰੋਲ ਕਾਨੂੰਨ ਨੂੰ ਸਖ਼ਤ ਕਰਨ ਦੀ ਅਮਰੀਕਾ ਦੀ ਕੋਈ ਸਖ਼ਤੀ ਨਾ ਕਰਨ ਪ੍ਰਤੀ ਗੁੱਸਾ ਵੱਧ ਰਿਹਾ ਹੈ। (ਪੀਟੀਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement