ਜਗਮੀਤ ਸਿੰਘ ਤੇ ਗੁਰਕਿਰਨ ਕੌਰ ਨੇ ਸਿੱਖ ਮਰਿਆਦਾ ਮੁਤਾਬਕ ਕਰਵਾਇਆ ਵਿਆਹ
Published : Feb 23, 2018, 3:33 pm IST
Updated : Feb 23, 2018, 10:37 am IST
SHARE ARTICLE

ਓਟਾਵਾ : ਕੈਨੇਡਾ 'ਚ ਐੱਨ. ਡੀ. ਪੀ. ਦੇ ਲੀਡਰ ਜਗਮੀਤ ਸਿੰਘ ਨੇ ਆਪਣੀ ਪ੍ਰੇਮਿਕਾ ਗੁਰਕਿਰਨ ਕੌਰ ਸਿੱਧੂ ਨਾਲ ਵਿਆਹ ਕਰਵਾ ਲਿਆ ਹੈ। 


ਮੀਡੀਆ ਮੁਤਾਬਕ ਇਨ੍ਹਾਂ ਦਾ ਵਿਆਹ ਵੀਰਵਾਰ ਨੂੰ ਮੈਕਸੀਕੋ ਵਿਖੇ ਹੋਇਆ। 39 ਸਾਲਾ ਜਗਮੀਤ ਅਤੇ 27 ਸਾਲਾ ਗੁਰਕਿਰਨ ਕੌਰ ਨੇ ਸਿੱਖ ਮਰਿਆਦਾ ਮੁਤਾਬਕ ਵਿਆਹ ਕਰਵਾਇਆ। ਜਗਮੀਤ ਦੇ ਪ੍ਰੈੱਸ ਸੈਕਰੇਟਰੀ ਜੇਮਜ਼ ਸਮਿੱਥ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

 
ਉਨ੍ਹਾਂ ਦੇ ਵਿਆਹ ਦੇ ਪ੍ਰੋਗਰਾਮ 'ਚ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਵੀ ਪੁੱਜੇ ਸਨ ਅਤੇ ਉਨ੍ਹਾਂ ਨੇ ਵੀ ਜਗਮੀਤ ਅਤੇ ਗੁਰਕਿਰਨ ਨਾਲ ਤਸਵੀਰ ਸਾਂਝੀ ਕੀਤੀ ਹੈ।



ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਗਮੀਤ ਅਤੇ ਗੁਰਕਿਰਨ ਨੂੰ ਮੁਬਾਰਕਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਕਈ ਦਿਨਾਂ ਤੋਂ ਇਨ੍ਹਾਂ ਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਤੋਂ ਪਹਿਲਾਂ ਜਗਮੀਤ ਅਤੇ ਗੁਰਕਿਰਨ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਛਾਈਆਂ ਰਹੀਆਂ ਸਨ। 


ਜਗਮੀਤ ਦੇ ਪ੍ਰੈੱਸ ਸੈਕਰੇਟਰੀ ਸਮਿੱਥ ਨੇ ਦੱਸਿਆ ਕਿ ਕੁਝ ਦਿਨਾਂ ਤਕ ਇਹ ਨਵਾਂ ਜੋੜਾ ਮੈਕਸੀਕੋ 'ਚ ਰਹੇਗਾ। ਫਿਲਹਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਪਰਿਵਾਰ ਵਾਲਿਆਂ ਨੂੰ ਵਧਾਈ ਸੰਦੇਸ਼ ਮਿਲ ਰਹੇ ਹਨ। 



ਤੁਹਾਨੂੰ ਦੱਸ ਦੇਈਏ ਕਿ ਗੁਰਕਿਰਨ ਕੌਰ ਮਸ਼ਹੂਰ ਫੈਸ਼ਨ ਡਿਜ਼ਾਇਨਰ ਹੈ। ਜਗਮੀਤ ਅਤੇ ਗੁਰਕਿਰਨ ਨੇ 16 ਜਨਵਰੀ 2018 ਨੂੰ ਓਨਟਾਰੀਓ 'ਚ ਮੰਗਣੀ ਕਰਵਾਈ ਜਿਸ ਦੀ ਨਿੱਜੀ ਪਾਰਟੀ 'ਚ ਉਨ੍ਹਾਂ ਦੇ ਖਾਸ ਦੋਸਤ ਅਤੇ ਰਿਸ਼ਤੇਦਾਰ ਪੁੱਜੇ ਸਨ। 


ਇਸ ਮਗਰੋਂ 4 ਫਰਵਰੀ 2018 ਨੂੰ ਉਨ੍ਹਾਂ ਨੇ ਕੁੜਮਾਈ ਕੀਰਤਨ ਕਰਵਾਇਆ ਸੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement