ਕੈਨੇਡਾ 'ਚ 'ਪੰਜਾਬੀ ਫਾਈਟ' : ਪੁਲਸ ਨੇ 2 ਹੋਰ ਪੰਜਾਬੀ ਨੌਜਵਾਨਾਂ ਨੂੰ ਕੀਤਾ ਕਾਬੂ
Published : Dec 24, 2017, 10:17 am IST
Updated : Dec 24, 2017, 4:47 am IST
SHARE ARTICLE

ਕੈਨੇਡਾ ਪੁਲਸ ਨੇ 10 ਦਸੰਬਰ ਨੂੰ ਬਰੈਂਪਟਨ ਕਮਰਸ਼ੀਅਲ ਪਲਾਜ਼ਾ ਦੇ ਬਾਹਰ ਹੋਈ ਪੰਜਾਬੀ ਨੌਜਵਾਨਾਂ ਵਿਚਾਲੇ ਫਾਈਟ ਸਬੰਧੀ 2 ਹੋਰਨਾਂ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਫਾਈਟ 'ਚ ਇਕ 19 ਸਾਲਾਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਜਾਣਕਾਰੀ ਮੁਤਾਬਕ ਪੁਲਸ ਨੇ ਘਟਨਾ ਤੋਂ ਥੋੜੇ ਦਿਨ ਬਾਅਦ ਹੀ 3 ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ (20), ਕਰਨਬੀਰ ਸਿੰਘ (22) ਅਤੇ ਹਰਬੀਰ ਸਿੰਘ (22) ਵੱਜੋਂ ਕੀਤੀ ਗਈ ਸੀ। ਇਹ ਤਿੰਨੋਂ ਪੰਜਾਬੀ ਬਰੈਂਪਟਨ ਦੇ ਹੀ ਰਹਿਣ ਵਾਲੇ ਹਨ। ਉਥੇ ਹੀ ਪੁਲਸ ਨੇ ਜਾਂਚ ਦੌਰਾਨ 2 ਹੋਰਨਾਂ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਵਵਨਜੀਤ ਸਿੰਘ (20) ਅਤੇ ਹਰਮਨਪ੍ਰੀਤ ਸਿੰਘ (19) ਵੱਜੋਂ ਕੀਤੀ ਗਈ ਹੈ। 

ਜ਼ਿਕਰਯੋਗ ਹੈ ਕਿ 15 ਦਸੰਬਰ ਨੂੰ ਬਰੈਂਪਟਨ ਪਲਾਜ਼ਾ ਬਾਹਰ 2 ਗੁਰੁੱਪਾਂ 'ਚ ਆਪਸੀ ਮਤਭੇਦ ਕਾਰਨ ਲੜਾਈ ਹੋਈ ਸੀ, ਜਿਸ ਦੌਰਾਨ ਮਾਮਲਾ ਜ਼ਿਆਦਾ ਗਰਮਾ ਗਿਆ। ਇਸ ਘਟਨਾ ਦੀ ਪੂਰੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ, ਜਿਸ 'ਚ ਦੋਹਾਂ ਗਰੁੱਪਾਂ ਦੇ 20 ਤੋਂ 25 ਨੌਜਵਾਨ ਹਥਿਆਰਾਂ ਨਾਲ ਲੱੜਦੇ ਵੇਖੇ ਗਏ ਸਨ। ਉਸ ਤੋਂ ਬਾਅਦ ਜਦੋਂ ਪੀਲ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਹ ਸਾਰੇ ਨੌਜਵਾਨ ਫਰਾਰ ਹੋ ਗਏ ਸਨ।
ਪੁਲਸ ਅਧਿਕਾਰੀ ਨੇ ਕਿਹਾ ਸਾਡੇ ਪੁਲਸ ਮੁਲਾਜ਼ਮ ਹੋਰ ਦੋਸ਼ੀਆਂ ਦੀ ਵੀ ਭਾਲ ਕਰ ਰਹੇ ਹਨ, ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵਾਂਗੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement