ਨਿਊ ਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ ਗੁਰਬੀਰ ਗਰੇਵਾਲ
Published : Dec 13, 2017, 3:17 pm IST
Updated : Dec 13, 2017, 9:49 am IST
SHARE ARTICLE

ਪੰਜਾਬੀ ਮੂਲ ਦੇ ਗੁਰਬੀਰ ਸਿੰਘ ਗਰੇਵਾਲ ਨੂੰ ਨਿਊ ਜਰਸੀ ਸਟੇਟ ਦਾ ਅਟਾਰਨੀ ਜਨਰਲ ਨਾਮਜ਼ਦ ਕੀਤਾ ਗਿਆ ਹੈ। 44 ਸਾਲਾਂ ਦੇ ਗੁਰਬੀਰ ਸਿੰਘ ਗਰੇਵਾਲ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਅਮਰੀਕੀ ਸਿੱਖ ਹਨ। ਨਿਊ ਜਰਸੀ ਦੇ ਮਨੋਨੀਤ ਗਵਰਨਰ ਫਿਲ ਮਰਫੀ ਨੇ ਗੁਰਬੀਰ ਗਰੇਵਾਲ ਨੂੰ ਅਟਾਰਨੀ ਜਨਰਲ ਨਾਮਜ਼ਦ ਕੀਤਾ । ਗੁਰਬੀਰ ਗਰੇਵਾਲ ਇਸ ਤੋਂ ਪਹਿਲਾਂ ਨਿਊਯਾਰਕ ਦੀ ਸਾਊਥ ਏਸ਼ੀਅਨ ਬਾਰ ਅੇਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਗੁਰਬੀਰ ਗਰੇਵਾਲ  ਨਿਊ ਜਰਸੀ ਦੇ ਏਸ਼ੀਅਨ ਪੈਸਫਿਕ ਅਮਰੀਕਨ ਲਾੱਇਰਸ ਐਸੋਸੀਏਸ਼ਨ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਸ ਅਹੁਦੇ ਨੂੰ ਮਿਲਣ ਤੋਂ ਬਾਅਦ ਗਰੇਵਾਲ ਨਿਊ ਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ।


ਗਰੇਵਾਲ ਅਮਰੀਕਾ ਦੇ ਕਿਸੇ ਸੂਬੇ ‘ਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ ਵਿਅਕਤੀ ਹੋਣਗੇ। ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤੇ ਜਾਣ ਦਾ ‘ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ’ ਨੇ ਸਵਾਗਤ ਕੀਤਾ ਹੈ। ਮੌਜੂਦਾ ਸਮੇਂ ਬਰਜਨ ਕਾਊਟੀ ‘ਚ ਸਰਕਾਰੀ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੇ ਗਰੇਵਾਲ ਨੇ ਆਪਣੇ ਕਾਨੂੰਨੀ ਪੇਸ਼ੇ ਦਾ ਜ਼ਿਆਦਾ ਸਮਾਂ ਲੋਕ ਸੇਵਾ ‘ਚ ਲਗਾਇਆ। 


ਹੁਣ ਉਹ ਨਿਊਜਰਸੀ ‘ਚ ਕਰੀਬ 10 ਲੱਖ ਲੋਕਾਂ ਨੂੰ ਆਪਣੇ 265 ਸਟਾਫ਼ ਮੈਂਬਰਾਂ ਨਾਲ ਸੇਵਾਵਾਂ ਦੇਣਗੇ। ਗਰੇਵਾਲ ਨੇ 2004-2007 ਦੌਰਾਨ ਨਿਊਯਾਰਕ ਅਤੇ 2010-2016 ਦੌਰਾਨ ਨਿਊਜਰਸੀ ‘ਚ ਸਹਾਇਕ ਅਟਾਰਨੀ ਜਨਰਲ ਵਜੋਂ ਸੇਵਾਵਾਂ ਦਿੱਤੀਆਂ ਹਨ। ਗੁਰਬੀਰ ਸਿੰਘ ਗਰੇਵਾਲ ਨੇ ਵਿਲੀਅਮ ਐਡ ਮੈਰੀ ਕਾਲਜ, ਮਾਰਸ਼ਲ-ਵਿਥੇ ਸਕੂਲ ਆਫ਼ ਲਾਅ ‘ਚੋਂ 1999 ਵਿਚ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਸੀ। 


‘ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ’ ਨਿਊ ਜਰਸੀ ਦੇ ਪ੍ਰਧਾਨ ਰਿਸ਼ੀ ਬੱਗਾ ਨੇ ਖੁਸ਼ੀ ਪ੍ਰਗਟ ਕਰਦਿਆ ਕਿਹਾ ਕਿ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਬੀਰ ਸਿੰਘ ਗਰੇਵਾਲ ਨੂੰ ਅਟਾਰਨੀ ਜਨਰਲ ਦੇ ਅਹੁਦੇ ਲਈ ਨਾਮਜ਼ਦ ਕੀਤੇ ਜਾਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰਦੇ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement