ਫਲੋਰੀਡਾ ਸਕੂਲ 'ਚ ਗੋਲੀਬਾਰੀ ਤੋਂ ਬਾਅਦ 'ਵਾਲਮਾਰਟ' ਨੇ ਬੰਦੂਕ ਖਰੀਦਣ ਲਈ ਰੱਖੀ ਇਹ ਸ਼ਰਤ
Published : Mar 1, 2018, 10:51 am IST
Updated : Mar 1, 2018, 5:21 am IST
SHARE ARTICLE

ਵਾਸ਼ਿੰਗਟਨ - ਰਿਟੇਲ ਸੈਕਟਰ ਦੀ ਅਮਰੀਕੀ ਦਿੱਗਜ ਕੰਪਨੀ ਵਾਲਮਾਰਟ ਹੁਣ ਸਿਰਫ 21 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਬੰਦੂਕ ਵੇਚੇਗੀ। ਕੰਪਨੀ ਨੇ ਇਹ ਫੈਸਲਾ ਹਾਲ ਹੀ ਵਿਚ ਫਲੋਰੀਡਾ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਘਟਨਾ ਵਿਚ 17 ਵਿਦਿਆਰਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਹਮਲਾਵਰ ਵੀ ਇਸੇ ਸਕੂਲ ਦਾ ਸਾਬਕਾ ਵਿਦਿਆਰਥੀ ਸੀ। ਜਿਸ ਨੂੰ ਪੁਲਿਸ ਨੇ ਬਾਅਦ ਵਿਚ ਗ੍ਰਿਫਤਾਰ ਕਰ ਲਿਆ ਸੀ। 


ਵਾਲਮਾਰਟ ਨੇ ਆਪਣੀ ਵੈਬਸਾਈਟ ਤੋਂ ਏਅਰਸੋਫਟ ਬੰਦੂਕਾਂ, ਰਾਈਫਲਸ ਅਤੇ ਖਿਡੌਣਾ ਬੰਦੂਕਾਂ ਨੂੰ ਵੀ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਮਰੀਕਾ ਦੀ ਇਕ ਹੋਰ ਰਿਟੇਲ ਕੰਪਨੀ ਡਿਕਸ ਸਪੋਰਟਿੰਗ ਗੁਡਸ ਨੇ ਵੀ ਬੰਦੂਕਾਂ ਅਤੇ ਗੋਲਾ-ਬਾਰੂਦ ਨਾਲ ਜੁੜੀ ਮੈਗਜੀਨ ਨਾ ਵੇਚਣ ਦਾ ਫੈਸਲਾ ਕੀਤਾ ਸੀ।ਫਲੋਰੀਡਾ ਵਿਚ 14 ਫਰਵਰੀ ਦੀ ਘਟਨਾ ਤੋਂ ਬਾਅਦ ਅਮਰੀਕਾ ਵਿਚ ਬੰਦੂਕ ਰੱਖਣ ਨੂੰ ਲੈ ਕੇ ਇਕ ਗੰਭੀਰ ਬਹਿਸ ਛਿੜ ਗਈ ਹੈ। 


ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਬੰਦੂਕ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਜਲਦੀ ਹੀ ਕਾਨੂੰਨ ਬਣਾਏ ਜਾਣ ਦੀ ਜਰੂਰਤ ਹੈ, ਜਿਸ ਨਾਲ ਕਿ ਸਕੂਲ ਵਿਚ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਕੂਲਾਂ ਵਿਚ ਸੁਰੱਖਿਆ ਵਧਾਈ ਜਾਏਗੀ। 


ਉਨ੍ਹਾਂ ਕਿਹਾ,'ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦਾ ਦਿਲ ਟੁੱਟ ਗਿਆ। ਇਸ ਤਰ੍ਹਾਂ ਦੀ ਘਟਨਾ ਨੂੰ ਰੋਕਣ ਲਈ ਸਾਨੂੰ ਕਈ ਕਦਮ ਚੁੱਕਣ ਦੀ ਜ਼ਰੂਰਤ ਹੈ।' ਟਰੰਪ ਕਹਿੰਦੇ ਹਨ, 'ਅਸੀਂ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਇਸ ਤਰ੍ਹਾਂ ਦੀ ਗੋਲੀਬਾਰੀ ਦਾ ਸ਼ਿਕਾਰ ਨਹੀਂ ਦੇਵਾਂਗੇ।' ਡੋਨਾਲਡ ਟਰੰਪ ਨੇ ਅਜਿਹੀ ਘਟਨਾ ਨੂੰ ਰੋਕਣ ਲਈ ਹਥਿਆਰ ਖ੍ਰੀਦਣ ਲਈ ਉਮਰ ਵਧਾਉਣ 'ਤੇ ਵੀ ਵਿਚਾਰ ਕਰ ਰਹੇ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement