ਸਿੱਖਾਂ ਦੀ ਵੱਡੀ ਜਿੱਤ, ਕੈਨੇਡਾ 'ਚ ਸ੍ਰੀ ਸਾਹਿਬ ਪਹਿਨ ਕੇ ਹਵਾਈ ਸਫਰ ਕਰਨ ਦੀ ਮਿਲੀ ਖੁੱਲ੍ਹ
Published : Nov 27, 2017, 8:44 pm IST
Updated : Nov 27, 2017, 3:15 pm IST
SHARE ARTICLE

ਟੋਰਾਂਟੋ — ਕੈਨੇਡਾ ਸਰਕਾਰ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਹਵਾਈ ਸਫਰ ਦੌਰਾਨ 6 ਸੈਂਟੀਮੀਟਰ ਤੋਂ ਛੋਟੀ ਸ੍ਰੀ ਸਾਹਿਬ ਪਹਿਨ ਕੇ ਸਫਰ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ ਅਤੇ 27 ਨਵੰਬਰ 2017 ਤੋਂ ਇਹ ਨਿਯਮ ਲਾਗੂ ਹੋ ਜਾਵੇਗਾ। ਇਸ ਬਾਰੇ ਕੈਨੇਡਾ ਦੇ ਵਿਗਿਆਨ ਅਤੇ ਆਰਥਿਕ ਵਿਕਾਸ ਮੰਤਰੀ ਨਵਦੀਪ ਬੈਂਸ ਨੇ ਦੱਸਿਆ ਕਿ ਨਵੇਂ ਨਿਯਮ ਮੁਤਾਬਕ ਸ੍ਰੀ ਸਾਹਿਬ ਦਾ ਆਕਾਰ 6 ਸੈਂਟੀਮੀਟਰ ਤੋਂ ਛੋਟਾ ਹੋਣਾ ਚਾਹੀਦਾ ਹੈ। ਸਰਕਾਰ ਦਾ ਇਹ ਫੈਸਲਾ ਕੈਨੇਡਾ 'ਚ ਰਹਿੰਦੇ ਸਿੱਖ ਭਾਈਚਾਰੇ ਲਈ ਇਹ ਵੱਡੀ ਜਿੱਤ ਹੈ।


ਇੱਥੇ ਦੱਸ ਦੇਈਏ ਕਿ ਟਰਾਂਸਪੋਰਟ ਕੈਨੇਡਾ ਨੇ ਬੀਤੇ ਦਿਨੀਂ ਸ੍ਰੀ ਸਾਹਿਬ ਪਹਿਨ ਦੀ ਇਜਾਜ਼ਤ ਦਿੱਤੀ ਸੀ, ਜਿਸ ਨੂੰ ਕੈਨੇਡਾ ਵਿਚ ਸਿੱਖਾਂ ਲਈ ਇਕ ਵੱਡੀ ਰਾਹਤ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕਿਊਬੇਕ ਅਸੈਂਬਲੀ ਨੇ ਫੈਸਲੇ ਵਿਰੁੱਧ ਪ੍ਰਸਤਾਵ ਪਾਸ ਕਰ ਕੇ ਇਸ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਅਸੈਂਬਲੀ ਨੇ ਸਰਕਾਰ ਤੋਂ ਟਰਾਂਸਪੋਰਟ ਕੈਨੇਡਾ ਦੇ ਫੈਸਲੇ ਦੀ ਸਮੀਖਿਆ ਕਰਨ ਲਈ ਕਿਹਾ ਸੀ।
ਟਰਾਂਸਪੋਰਟ ਕੈਨੇਡਾ ਨੇ ਫੈਸਲੇ ਦੀ ਸਮੀਖਿਆ ਕੀਤੀ ਅਤੇ ਸੋਧੇ ਹੋਏ ਨਿਯਮਾਂ ਅਨੁਸਾਰ ਅਮਰੀਕਾ ਤੋਂ ਇਲਾਵਾ ਕੈਨੇਡਾ ਤੋਂ ਚੱਲਣ ਵਾਲੀਆਂ ਉਡਾਣਾਂ 'ਚ ਮੁਸਾਫਰਾਂ ਨੂੰ 6 ਸੈਂਟੀਮੀਟਰ ਤੋਂ ਛੋਟੀ ਸ੍ਰੀ ਸਾਹਿਬ ਪਹਿਨਾਂ ਦੀ ਖੁੱਲ੍ਹ ਦਿੱਤੀ ਹੈ। ਇਸ ਬਾਰੇ ਗੱਲ ਕਰਦਿਆਂ ਨਵਦੀਪ ਬੈਂਸ ਨੇ ਕਿਹਾ ਕਿ ਕੌਮਾਂਤਰੀ ਉਡਾਣਾਂ ਬਾਰੇ ਅਜੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਪਰ ਘਰੇਲੂ ਉਡਾਣਾਂ ਵਿਚ ਛੋਟੀ ਸ੍ਰੀ ਸਾਹਿਬ ਪਹਿਨ ਕੇ ਮੁਸਾਫਰ ਜਹਾਜ਼ 'ਚ ਸਫਰ ਕਰ ਸਕਦੇ ਹਨ। ਇਸ ਬਾਰੇ ਗੱਲ ਕਰਦਿਆਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਕਿਹਾ ਕਿ ਸ੍ਰੀ ਸਾਹਿਬ ਕੋਈ ਹਥਿਆਰ ਨਹੀਂ ਹੈ, ਸਗੋਂ ਕਿ ਅਨਿਆਂ ਵਿਰੁੱਧ ਖੜ੍ਹਨ ਦਾ ਸੰਕੇਤਕ ਪ੍ਰਤੀਕ ਹੈ। ਸਾਨੂੰ ਇਸ ਬਾਰੇ ਹੋਰ ਭਾਈਚਾਰਿਆਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement