Smog ਦੇ ਕਹਿਰ ਤੋਂ ਬਚਣ ਲਈ ਅਮਰੀਕਾ ਦੀ ਏਅਰਲਾਈਨਜ਼ ਨੇ ਰੱਦ ਕੀਤੀਆਂ ਦਿੱਲੀ ਦੀਆਂ ਫਲਾਈਟਾਂ
Published : Nov 11, 2017, 5:43 pm IST
Updated : Nov 11, 2017, 12:13 pm IST
SHARE ARTICLE

ਵਾਸ਼ਿੰਗਟਨ: ਦਿੱਲੀ ਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਮਰੀਕਾ ਦੀ ਯੂਨਾਈਟਡ ਏਅਰਲਾਈਨਜ਼ ਨੇ ਨਵੀਂ ਦਿੱਲੀ ਦੀ ਫਲਾਈਟਾਂ ਨੂੰ ਕੁੱਝ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਏਅਰਲਾਈਨ ਦੇ ਬੁਲਾਰੇ ਨੇ ਦੱਸਿਆ, ਲੋਕਾਂ ਦੀ ਸਿਹਤ ਨੂੰ ਲੈ ਕੇ ਸਰਕਾਰੀ ਏਜੰਸੀਆਂ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਅਸੀਂ ਮਾਨੀਟਰ ਕਰ ਰਹੇ ਹਾਂ।


ਏਅਰਲਾਈਨਜ਼ ਨੇ 9 ਤੋਂ 13 ਨਵੰਬਰ ਤੱਕ ਸਫਰ ਕਰਨ ਵਾਲੇ ਆਪਣੇ ਕਸਟਮਰਜ਼ ਨੂੰ 18 ਨਵੰਬਰ ਜਾਂ ਉਸ ਤੋਂ ਪਹਿਲਾਂ ਟਿਕਟ ਦੁਬਾਰਾ ਬੁੱਕ ਕਰਨ ਲਈ ਕਿਹਾ ਹੈ। ਇਸ ਲਈ ਕੋਈ ਵਾਧੂ ਚਾਰਜ ਨਹੀਂ ਲੱਗੇਗਾ। ਦੱਸਣਯੋਗ ਹੈ ਕਿ ਦਿੱਲੀ ਵਿਚ ਪਿਛਲੀ 7 ਨਵੰਬਰ ਤੋਂ ਜ਼ਹਿਰੀਲਾ ਸਮੋਗ ਬਣਿਆ ਹੋਇਆ ਹੈ ਅਤੇ ਜਿੱਥੇ ਇਸ ਨਾਲ ਵਿਜ਼ੀਬਿਲਿਟੀ ਘੱਟ ਬਣੀ ਹੋਈ ਹੈ, ਉਥੇ ਹੀ ਲੋਕਾਂ ਦੀ ਸਿਹਤ ਉੱਤੇ ਵੀ ਅਸਰ ਪਿਆ ਹੈ। 


ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇਸ ਨੂੰ ਪਬਲਿਕ ਹੈਲਥ ਐਮਰਜੈਂਸੀ ਦੱਸਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜ ਦੇ ਸਾਰੇ ਸਕੂਲਾਂ ਨੂੰ ਐਤਵਾਰ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਉਥੇ ਹੀ, ਆਡ-ਈਵਨ ਨੂੰ ਦੁਬਾਰਾ ਲਾਗੂ ਕੀਤਾ ਗਿਆ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement