ਟਰੰਪ ਦਾ ਸਟੀਲ ਅਤੇ ਐਲੂਮੀਨੀਅਮ 'ਤੇ ਇੰਪੋਰਟ ਡਿਊਟੀ ਲਗਾਉਣਾ ਨਾਮਨਜ਼ੂਰ : ਟਰੂਡੋ
Published : Mar 3, 2018, 2:57 pm IST
Updated : Mar 3, 2018, 9:27 am IST
SHARE ARTICLE

ਉਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਟੀਲ ਅਤੇ ਐਲੂਮੀਨੀਅਮ 'ਤੇ ਇੰਪੋਰਟ ਡਿਊਟੀ ਲਗਾਉਣ ਦੀ ਯੋਜਨਾ ਨੂੰ ਪੂਰੀ ਤਰ੍ਹਾਂ ਨਾਲ ਨਾਮਨਜ਼ੂਰ ਦੱਸਦੇ ਹੋਏ ਇਸ ਨਾਲ ਗੰਭੀਰ ਪ੍ਰਭਾਵ ਪੈਣ ਦੀ ਚਿਤਾਵਨੀ ਦਿੱਤੀ। ਸਮਾਚਾਰ ਏਜੰਸੀ ਦੇ ਮੁਤਾਬਕ, ਟਰੂਡੋ ਨੇ ਕਿਹਾ ਕਿ ਟਰੰਪ ਦੀ ਇਸ ਯੋਜਨਾ ਨਾਲ ਕੈਨੇਡਾ ਅਤੇ ਅਮਰੀਕਾ ਦੋਨਾਂ ਦੇਸ਼ਾਂ 'ਤੇ ਗੰਭੀਰ ਆਰਥਿਕ ਪ੍ਰਭਾਵ ਪਵੇਗਾ।



ਟਰੂਡੋ ਨੇ ਜਾਰੀ ਬਿਆਨ ਵਿਚ ਕਿਹਾ, ਅਮਰੀਕਾ ਦਾ ਕੈਨੇਡਾ ਦੇ ਨਾਲ ਸਟੀਲ 'ਤੇ ਵਾਧੂ (ਸਰਪਲਸ) ਦੋ ਅਰਬ ਕੈਨੇਡਾਈ ਡਾਲਰ ਯਾਨੀ 16 ਅਰਬ ਡਾਲਰ ਦਾ ਹੈ। ਇਸ ਲਈ ਸਾਨੂੰ ਦੋਨਾਂ ਦੇਸ਼ਾਂ ਦੇ ਵਿਚ ਸਟੀਲ ਅਤੇ ਐਲੂਮੀਨੀਅਮ 'ਤੇ ਕਿਸੇ ਵੀ ਤਰ੍ਹਾਂ ਦੀ ਇੰਪੋਰਟ ਡਿਊਟੀ ਅਸਵੀਕਾਰਕ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਦੋਨਾਂ ਦੇਸ਼ਾਂ ਦੇ ਵਿਚ ਸੁਰੱਖਿਆ ਸਹਿਯੋਗ ਦੀ ਹਾਲਤ ਨੂੰ ਵੇਖਦੇ ਹੋਏ, ਇਸ ਦਾਅਵੇ ਵਿਚ ਕੋਈ ਦਮ ਨਹੀਂ ਹੈ ਕਿ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਦੇ ਹਿੱਤਾਂ ਨੂੰ ਵੇਖਦੇ ਹੋਏ ਇਹ ਟੈਕਸ ਲਗਾਇਆ ਜਾਣਾ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਟਰੰਪ ਦੁਆਰਾ ਸਟੀਲ ਅਤੇ ਐਲੂਮੀਨੀਅਮ 'ਤੇ ਇੰਪੋਰਟ ਡਿਊਟੀ ਲਗਾਉਣ ਦਾ ਐਲਾਨ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ, ਜਦੋਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਦੇ ਵਿਚ ਉੱਤਰੀ ਅਮਰੀਕੀ ਅਜ਼ਾਦ ਵਪਾਰ ਸਮਝੌਤੇ ਦੀ ਪੁਨਰ ਵਿਆਖਿਆ ਨੂੰ ਲੈ ਕੇ ਚਰਚਾ ਜਾਰੀ ਹੈ।



ਟਰੰਪ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ ਸਟੀਲ 'ਤੇ 25 ਫੀਸਦੀ ਜਦੋਂ ਕਿ ਐਲੂਮੀਨੀਅਮ 'ਤੇ 10 ਫੀਸਦੀ ਇੰਪੋਰਟ ਡਿਊਟੀ ਲਗਾਉਣ ਜਾ ਰਹੇ ਹਨ, ਜੋ ਅਗਲੇ ਹਫ਼ਤੇ ਤੋਂ ਲਾਗੂ ਹੋਵੇਗਾ। ਦਰਅਸਲ, ਕੈਨੇਡਾ ਅਮਰੀਕੀ ਬਾਜ਼ਾਰ ਵਿਚ ਸਟੀਲ ਦਾ ਸਭ ਤੋਂ ਵੱਡਾ ਨਿਰਯਾਤਕ ਦੇਸ਼ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement