ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ
Published : Jan 1, 2021, 4:58 pm IST
Updated : Jan 1, 2021, 4:58 pm IST
SHARE ARTICLE
CM Punjab
CM Punjab

1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।

cm punjabCM Punjab

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ ਸ੍ਰੀ ਬੀ.ਕੇ. ਉੱਪਲ, ਸ੍ਰੀ ਸੰਜੀਵ ਕਾਲੜਾ ਅਤੇ ਸ੍ਰੀ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ।

ਉਹਨਾਂ ਅੱਗੇ ਦੱਸਿਆ ਕਿ ਸ੍ਰੀ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ 'ਤੇ ਹਨ, ਸਿਰਫ ਅਨੁਮਾਨਿਤ ਲਾਭਾਂ ਦੇ ਹੱਕਦਾਰ ਹੋਣਗੇ ਅਤੇ ਅਸਲ ਲਾਭ ਉਸ ਸਮੇਂ ਮੰਨਣਯੋਗ ਹੋਣਗੇ ਜਦੋਂ ਉਹ ਸੂਬਾ ਸਰਕਾਰ ਵਿਚ ਆਪਣੀ ਡਿਊਟੀ 'ਤੇ ਤਾਇਨਾਤ ਹੋਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਸੰਜੀਵ ਕਾਲੜਾ ਪਟਿਆਲਾ ਵਿਖੇ ਏਡੀਜੀਪੀ ਰੇਲਵੇਜ ਵਜੋਂ ਤਾਇਨਾਤ ਹਨ ਅਤੇ ਸ੍ਰੀ ਬੀ.ਕੇ. ਉੱਪਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement