ਨਵੇਂ ਸਾਲ ਦਾ ਵੱਡਾ ਤੋਹਫ਼ਾ, 100 ਰੁਪਏ ਤੱਕ ਸਸਤਾ ਹੋਇਆ LPG ਸਿਲੰਡਰ
Published : Jan 1, 2022, 12:06 pm IST
Updated : Jan 1, 2022, 12:06 pm IST
SHARE ARTICLE
LPG gas cylinder
LPG gas cylinder

ਵਪਾਰੀਆਂ ਨੂੰ ਮਿਲੇਗੀ ਰਾਹਤ 

 

ਨਵੀਂ ਦਿੱਲੀ: ਸਾਲ 2022 ਦੀ ਸ਼ੁਰੂਆਤ ਚੰਗੀ ਖ਼ਬਰ ਨਾਲ ਹੋਈ ਹੈ। ਜਨਤਕ ਖੇਤਰ ਦੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਨੇ 1 ਜਨਵਰੀ ਤੋਂ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 100 ਰੁਪਏ ਘਟਾ ਕੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

 

LPG gas cylinderLPG gas cylinder

ਦਸੰਬਰ 'ਚ ਕੀਮਤ 100 ਰੁਪਏ ਵਧਾਈ ਗਈ ਸੀ
ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਇੰਡੀਅਨ ਆਇਲ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਸੀ। ਦਸੰਬਰ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਆਮ ਲੋਕਾਂ ਲਈ ਰਾਹਤ ਦੀ ਗੱਲ ਇਹ ਹੈ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ ਅਤੇ ਇਸ ਵਾਰ ਵੀ ਇਸ ਦੀ ਕੀਮਤ ਸਥਿਰ ਰੱਖੀ ਗਈ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਕਟੌਤੀ ਨਾਲ ਰੈਸਟੋਰੈਂਟ ਅਤੇ ਹੋਟਲ ਚਲਾਉਣ ਵਾਲੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

 

lpg gas cylinder
LPG gas cylinder

ਵਪਾਰੀਆਂ ਨੂੰ ਮਿਲੇਗੀ ਰਾਹਤ 
ਇੰਡੀਅਨ ਆਇਲ ਵਲੋਂ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਜੇਕਰ ਦੇਸ਼ ਦੇ ਵੱਡੇ ਸ਼ਹਿਰਾਂ 'ਤੇ ਨਜ਼ਰ ਮਾਰੀਏ ਤਾਂ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 100 ਰੁਪਏ ਦੀ ਕਟੌਤੀ ਤੋਂ ਬਾਅਦ ਦਿੱਲੀ 'ਚ 19 ਕਿਲੋ ਦੇ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ 2001 ਰੁਪਏ ਹੋ ਗਈ ਹੈ।  ਕੋਲਕਾਤਾ 'ਚ ਵਪਾਰਕ LPG ਸਿਲੰਡਰ 2077 ਰੁਪਏ 'ਚ ਮਿਲੇਗਾ। ਇਸ ਦੇ ਨਾਲ ਹੀ ਮੁੰਬਈ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1951 ਰੁਪਏ ਹੋ ਗਈ ਹੈ।

Lpg gas cylinder gets expensive know how much subsidyLpg gas cylinder 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement