ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 'ਚ ਸੈਰ-ਸਪਾਟੇ ਤੇ ਖੇਡਾਂ ਲਈ ਕੀਤੇ ਵੱਡੇ ਐਲਾਨ

By : JAGDISH

Published : Feb 1, 2026, 1:06 pm IST
Updated : Feb 1, 2026, 1:06 pm IST
SHARE ARTICLE
Finance Minister Nirmala Sitharaman made big announcements for tourism and sports in the budget.
Finance Minister Nirmala Sitharaman made big announcements for tourism and sports in the budget.

ਵੱਡੇ ਪੱਧਰ 'ਤੇ ਖੇਡ ਮੁਕਾਬਲੇ ਅਤੇ ਲੀਗਾਂ ਕਰਵਾਈਆਂ ਜਾਣਗੀਆਂ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੌਰਾਨ ਦੇਸ਼ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਡਾਂ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕਈ ਅਹਿਮ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਜਿੱਥੇ ਦੇਸ਼ ਦੇ ਪਹਾੜੀ ਸੂਬਿਆਂ 'ਚ ਟ੍ਰੈਕਿੰਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਉੱਥੇ ਹੀ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਰੋਡਮੈਪ ਵੀ ਪੇਸ਼ ਕੀਤਾ ਗਿਆ ਹੈ।

ਹੋਸਪਿਟੈਲਿਟੀ ਇੰਸਟੀਚਿਊਟ ਤੇ ਡਿਜੀਟਲ ਗਰਿੱਡ ਸੈਰ-ਸਪਾਟਾ ਖੇਤਰ ਵਿੱਚ ਸੁਧਾਰ ਲਈ ਕੇਂਦਰ ਸਰਕਾਰ 'ਨੈਸ਼ਨਲ ਇੰਸਟੀਚਿਊਟ ਆਫ ਹੋਸਪਿਟੈਲਿਟੀ' ਦੀ ਸਥਾਪਨਾ ਕਰੇਗੀ। ਇਸ ਦੇ ਨਾਲ ਹੀ 20 ਪ੍ਰਸਿੱਧ ਸੈਰ-ਸਪਾਟਾ ਸਥਾਨਾਂ 'ਤੇ 10,000 ਗਾਈਡਾਂ ਦੇ ਹੁਨਰ ਨੂੰ ਨਿਖਾਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਜਾਣਕਾਰੀ ਨੂੰ ਡਿਜੀਟਲ ਰੂਪ ਵਿੱਚ ਮੁਹੱਈਆ ਕਰਵਾਉਣ ਲਈ ਇੱਕ 'ਨੈਸ਼ਨਲ ਡੈਸਟੀਨੇਸ਼ਨ ਡਿਜੀਟਲ ਨੋਲੇਜ ਗਰਿੱਡ' ਵੀ ਸਥਾਪਿਤ ਕੀਤਾ ਜਾਵੇਗਾ।
ਸਾਹਸੀ ਸੈਰ-ਸਪਾਟੇ ਨੂੰ ਵਧਾਉਣ ਲਈ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਅਰਾਕੂ ਘਾਟੀ ਵਿੱਚ ਵਿਸ਼ੇਸ਼ 'ਮਾਊਂਟੇਨ ਟ੍ਰੇਲਜ਼' ਵਿਕਸਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸਮੁੰਦਰੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੈਰ-ਸਪਾਟੇ ਲਈ ਉੜੀਸਾ, ਕਰਨਾਟਕ ਅਤੇ ਕੇਰਲ ਵਿੱਚ 'ਟਾਰਟਲ ਟ੍ਰੇਲਜ਼' ਬਣਾਉਣ ਦੀ ਯੋਜਨਾ ਹੈ।

ਸਰਕਾਰ ਨੇ ਦੇਸ਼ ਦੇ 15 ਪੁਰਾਤੱਤਵ ਸਥਾਨਾਂ, ਜਿਨ੍ਹਾਂ ਵਿੱਚ ਧੋਲਾਵੀਰਾ ਵਰਗੇ ਪ੍ਰਮੁੱਖ ਸਥਾਨ ਸ਼ਾਮਲ ਹਨ, ਨੂੰ ਸੱਭਿਆਚਾਰਕ ਮੰਜ਼ਿਲਾਂ ਵਜੋਂ ਵਿਕਸਿਤ ਕਰਨ ਦਾ ਫੈਸਲਾ ਕੀਤਾ ਹੈ।

ਅਗਲੇ 10 ਸਾਲਾਂ ਲਈ 'ਖੇਲੋ ਇੰਡੀਆ ਮਿਸ਼ਨ' ਖੇਡਾਂ ਦੇ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ਲਈ 'ਖੇਲੋ ਇੰਡੀਆ ਮਿਸ਼ਨ' ਦੀ ਸਥਾਪਨਾ ਕੀਤੀ ਗਈ ਹੈ, ਜੋ ਅਗਲੇ 10 ਸਾਲਾਂ ਤੱਕ ਕੰਮ ਕਰੇਗਾ। ਇਸ ਮਿਸ਼ਨ ਤਹਿਤ:
• ਦੇਸ਼ ਭਰ ਵਿੱਚ ਅਤਿ-ਆਧੁਨਿਕ ਸਿਖਲਾਈ ਕੇਂਦਰ ਬਣਾਏ ਜਾਣਗੇ।
• ਕੋਚਾਂ ਤੇ ਸਪੋਰਟ ਸਟਾਫ ਨੂੰ ਵਿਵਸਥਿਤ ਤਰੀਕੇ ਨਾਲ ਸਿਖਲਾਈ ਦਿੱਤੀ ਜਾਵੇਗੀ।
• ਵੱਡੇ ਪੱਧਰ 'ਤੇ ਖੇਡ ਮੁਕਾਬਲੇ ਅਤੇ ਲੀਗਾਂ ਕਰਵਾਈਆਂ ਜਾਣਗੀਆਂ।
• ਖੇਡਾਂ ਦੇ ਢਾਂਚੇ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਦੇ ਹਿਸਾਬ ਨਾਲ ਤਿਆਰ ਕੀਤਾ ਜਾਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement