Rajasthan News: ਰਾਜਸਥਾਨ ’ਚ ਅਸਮਾਨੀ ਬਿਜਲੀ ਦਾ ਕਹਿਰ; ਵੱਖ-ਵੱਖ ਘਟਨਾਵਾਂ ਵਿਚ 5 ਲੋਕਾਂ ਦੀ ਮੌਤ
Published : Mar 1, 2024, 4:27 pm IST
Updated : Mar 1, 2024, 4:27 pm IST
SHARE ARTICLE
5 dead, 3 injured in lightning strikes in Rajasthan News
5 dead, 3 injured in lightning strikes in Rajasthan News

ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਵਿਦਿਆਰਥੀ ਵੀ ਸ਼ਾਮਲ

Rajasthan News: ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਵਿਚ ਮੀਂਹ ਅਤੇ ਗੜੇਮਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਟੋਂਕ ਅਤੇ ਸਵਾਈ ਮਾਧੋਪੁਰ 'ਚ ਸਵੇਰ ਤੋਂ ਹੀ ਤੇਜ਼ ਹਵਾ ਦੇ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵੱਖ-ਵੱਖ ਬਿਜਲੀ ਹਾਦਸਿਆਂ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ-ਪਤਨੀ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਜੈਪੁਰ ਵਿਚ ਵੀ ਦੁਪਹਿਰ ਤੋਂ ਸੰਘਣੇ ਬੱਦਲ ਛਾਏ ਹੋਏ ਹਨ।  

ਇਥੇ ਚੱਲ ਰਹੀ ਠੰਢੀ ਹਵਾ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਜੈਸਲਮੇਰ ਅਤੇ ਸ਼੍ਰੀਗੰਗਾਨਗਰ 'ਚ ਬਾਰਸ਼ ਹੋਈ। ਇਸ ਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਨਵੀਂ ਦਿੱਲੀ ਨੇ 10 ਸੂਬਿਆਂ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜਸਥਾਨ 'ਚ ਇਸ ਪ੍ਰਣਾਲੀ ਦੇ ਪ੍ਰਭਾਵ ਕਾਰਨ 75 ਫ਼ੀ ਸਦੀ ਖੇਤਰ 'ਚ ਮੀਂਹ ਪੈ ਸਕਦਾ ਹੈ ਅਤੇ ਕੁੱਝ ਥਾਵਾਂ 'ਤੇ ਭਾਰੀ ਗੜੇਮਾਰੀ ਵੀ ਹੋ ਸਕਦੀ ਹੈ। ਅੱਜ ਬੀਕਾਨੇਰ, ਚੁਰੂ, ਝੁੰਝੁਨੂ, ਹਨੂੰਮਾਨਗੜ੍ਹ, ਜੈਸਲਮੇਰ ਅਤੇ ਸ਼੍ਰੀਗੰਗਾਨਗਰ 'ਚ ਆਰੇਂਜ ਅਲਰਟ ਹੈ। ਇਸ ਦੇ ਨਾਲ ਹੀ 2 ਮਾਰਚ ਨੂੰ ਕਰੌਲੀ, ਝੁੰਝੁਨੂ, ਧੌਲਪੁਰ, ਦੌਸਾ, ਭਰਤਪੁਰ ਅਤੇ ਅਲਵਰ ਵਿਚ ਆਰੇਂਜ ਅਲਰਟ ਹੈ।

 (For more Punjabi news apart from 5 dead, 3 injured in lightning strikes in Rajasthan News, stay tuned to Rozana Spokesman)

 

Tags: rajasthan

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement