ਨਾਗਪੁਰ 'ਚ ਡੈਟੋਨੇਟਰ ਤੇ ਮਾਈਨਿੰਗ ਵਿਸਫੋਟਕ ਬਣਾਉਣ ਵਾਲੀ ਕੰਪਨੀ 'ਚ ਹੋਇਆ ਧਮਾਕਾ

By : JAGDISH

Published : Mar 1, 2026, 12:14 pm IST
Updated : Mar 1, 2026, 12:14 pm IST
SHARE ARTICLE
Explosion at a company manufacturing detonators and mining explosives in Nagpur
Explosion at a company manufacturing detonators and mining explosives in Nagpur

17 ਵਿਅਕਤੀਆਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖ਼ਮੀ

ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ । ਜਿੱਥੇ ਵਿਸਫੋਟਕ ਪਦਾਰਥ ਬਣਾਉਣ ਵਾਲੇ ਇੱਕ ਕਾਰਖਾਨੇ ਵਿੱਚ ਹੋਏ ਧਮਾਕੇ ਵਿੱਚ ਐਤਵਾਰ ਨੂੰ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਵਿਸਫੋਟ ਕਟੋਲ ਤਹਿਸੀਲ ਦੇ ਰਾਉਲਗਾਂਵ ਸਥਿਤ ਮਾਈਨਿੰਗ ਅਤੇ ਉਦਯੋਗਿਕ ਕੰਮਾਂ ਲਈ ਵਿਸਫੋਟਕ ਪਦਾਰਥ ਬਣਾਉਣ ਵਾਲੀ ਕੰਪਨੀ ‘ਐੱਸਬੀਐੱਲ ਐਨਰਜੀ ਲਿਮਟਿਡ’ ਦੇ ਕਾਰਖਾਨੇ ਵਿੱਚ ਹੋਇਆ। ਪੁਲਿਸ ਨੇ ਦੱਸਿਆ ਕਿ ਵਿਸਫੋਟ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਨਾਗਪੁਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਤਵਾਰ 1 ਮਾਰਚ ਨੂੰ ਸਵੇਰੇ ਇੱਕ ਗੋਲਾ-ਬਾਰੂਦ ਬਣਾਉਣ ਵਾਲੀ ਕੰਪਨੀ ਵਿੱਚ ਧਮਾਕਾ ਹੋਇਆ। ਇਹ ਫੈਕਟਰੀ ਨਾਗਪੁਰ ਸ਼ਹਿਰ ਤੋਂ ਲਗਭਗ 25 ਕਿਲੋਮੀਟਰ ਦੂਰ ਕਲਮੇਸ਼ਵਰ ਤਹਿਸੀਲ ਦੇ ਰਾਉਲਗਾਂਵ ਪਿੰਡ ਵਿੱਚ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਰਨ ਵਾਲਿਆਂ ’ਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਸਵੇਰੇ ਲਗਭਗ ਪੌਣੇ ਸੱਤ ਵਜੇ ਹੋਇਆ ਅਤੇ ਇਹ ਧਮਾਕਾ ਕਾਫੀ ਦੂਰ-ਦੂਰ ਤੱਕ ਸੁਣਾਈ ਦਿੱਤਾ । ਜਿਸ ਨਾਲ ਨੇੜਲੇ ਇਲਾਕੇ ਵਿਚ ਦਹਿਸ਼ਤ ਫੈਲ ਗਈ । ਫੈਕਟਰੀ ਵਿੱਚ ਸਵੇਰ ਦੀ ਸ਼ਿਫਟ 6 ਵਜੇ ਸ਼ੁਰੂ ਹੁੰਦੀ ਹੈ। ਇੱਥੇ ਕੰਮ ਕਰਨ ਵਾਲੇ ਵਰਕਰ ਸਵੇਰੇ 6 ਵਜੇ ਫੈਕਟਰੀ ਪਹੁੰਚ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵੇਲੇ ਦੋ ਸੁਪਰਵਾਈਜ਼ਰਾਂ ਦੇ ਅਧੀਨ ਲਗਭਗ 35 ਕਰਮਚਾਰੀ ਮੌਜੂਦ ਸਨ ਜੋ ਇਸ ਧਮਾਕੇ ਦੀ ਲਪੇਟ ਵਿਚ ਆ ਗਏ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement