'ਜੀ.ਐਮ. ਸਰ੍ਹੋਂ ਬਾਰੇ ਫ਼ੈਸਲਾ ਡੇਢ ਮਹੀਨੇ 'ਚ ਲਵਾਂਗੇ'
Published : Jul 31, 2017, 5:02 pm IST
Updated : Apr 1, 2018, 4:33 pm IST
SHARE ARTICLE
Farm
Farm

ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਡੇਢ ਮਹੀਨੇ ਦੇ ਅੰਦਰ ਫ਼ੈਸਲਾ ਲੈ ਲਵੇਗਾ ਕਿ ਕੀ ਦੇਸ਼ ਵਿਚ ਜੈਵਿਕ ਤੌਰ 'ਤੇ ਸੋਧੀ ਸਰ੍ਹੋਂ ਦੀ ਖੇਤੀ ਕਰਨ ਦੀ..

ਨਵੀਂ ਦਿੱਲੀ, 31 ਜੁਲਾਈ : ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਡੇਢ ਮਹੀਨੇ ਦੇ ਅੰਦਰ ਫ਼ੈਸਲਾ ਲੈ ਲਵੇਗਾ ਕਿ ਕੀ ਦੇਸ਼ ਵਿਚ ਜੈਵਿਕ ਤੌਰ 'ਤੇ ਸੋਧੀ ਸਰ੍ਹੋਂ ਦੀ ਖੇਤੀ ਕਰਨ ਦੀ ਇਜਾਜ਼ਤ ਦਿਤੀ ਜਾਵੇ ਜਾਂ ਨਹੀਂ।
ਚੀਫ਼ ਜਸਟਿਸ ਜੇ.ਐਸ. ਖੇਹਰ ਅਤੇ ਜਸਟਿਸ ਡੀ.ਵਾਈ. ਚੰਦਰਚੂੜ ਨੇ ਵਧੀਕ ਸਾਲਿਸਟਰ ਜਨਰਲ ਪੀ.ਐਸ. ਨਰਸਿਮ੍ਹਾ ਨੂੰ ਕਿਹਾ ਕਿ ਜੇ ਸਰਕਾਰ ਜੀ.ਐਮ. ਸਰ੍ਹੋਂ ਦੀ ਖੇਤੀ ਬਾਰੇ ਇਜਾਜ਼ਤ ਦਿੰਦੀ ਹੈ ਤਾਂ ਅਦਾਲਤ ਇਸ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ। ਬੈਂਚ ਨੇ ਕਿਹਾ ਕਿ ਦੇਸ਼ ਵਿਚ ਸਰ੍ਹੋਂ ਦੀ ਬਿਜਾਈ ਅਕਤੂਬਰ ਵਿਚ ਸ਼ੁਰੂ ਹੁੰਦੀ ਹੈ, ਇਸ ਲਈ ਜੀ.ਐਮ. ਸਰ੍ਹੋਂ ਦੀ ਵਪਾਰਕ ਪੱਧਰ 'ਤੇ ਵਰਤੋਂ ਬਾਰੇ ਲਿਆ ਗਿਆ ਕੋਈ ਵੀ ਫ਼ੈਸਲਾ ਅਦਾਲਤ ਦੁਆਰਾ ਸਮੀਖਿਆ ਤੋਂ ਬਾਅਦ ਹੀ ਲਾਗੂ ਹੋਵੇਗਾ। ਅਦਾਲਤ ਨੇ ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਸਤੰਬਰ ਦੇ ਦੂਜੇ ਹਫ਼ਤੇ ਤਕ ਮੁਲਤਵੀ ਕਰ ਦਿਤੀ। ਇਸ ਤੋਂ ਪਹਿਲਾਂ ਬੈਂਚ ਨੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਇਸ ਮਾਮਲੇ ਵਿਚ ਕਦੋਂ ਤਕ ਫ਼ੈਸਲਾ ਲਿਆ ਜਾਵੇਗਾ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement