Hyderabad News: ਜਰਮਨ ਔਰਤ ਨੇ ਕਾਰ ਚਾਲਕ ’ਤੇ ਲਾਇਆ ਬਲਾਤਕਾਰ ਦਾ ਦੋਸ਼ 

By : PARKASH

Published : Apr 1, 2025, 1:57 pm IST
Updated : Apr 1, 2025, 1:57 pm IST
SHARE ARTICLE
German woman accuses car driver of rape in Hyderabad
German woman accuses car driver of rape in Hyderabad

Hyderabad News: ਕਾਰ ਚਾਲਕ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ, ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜਿਆ

 

German woman accuses car driver of rape in Hyderabad: ਤੇਲੰਗਾਨਾ ਦੇ ਹੈਦਰਾਬਾਦ ’ਚ ਇਕ 22 ਸਾਲਾ ਜਰਮਨ ਔਰਤ ਨੇ ਇਕ ਕਾਰ ਡਰਾਈਵਰ ’ਤੇ ਕਾਰ ’ਚ ਬਿਠਾਉਣ ਤੋਂ ਬਾਅਦ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।ਪੁਲਿਸ ਨੂੰ ਦਿਤੀ ਆਪਣੀ ਸ਼ਿਕਾਇਤ ’ਚ ਔਰਤ ਨੇ ਕਿਹਾ ਕਿ ਡਰਾਈਵਰ ਨੇ ਸੋਮਵਾਰ ਦੇਰ ਸ਼ਾਮ ਕਾਰ ਦੀ ਪਿਛਲੀ ਸੀਟ ’ਤੇ ਉਸ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਛ ਗਿਛ ਕੀਤੀ ਗਈ ਹੈ।

ਪੁਲਿਸ ਅਨੁਸਾਰ, ਜਰਮਨ ਔਰਤ ਆਪਣੇ ਇੱਕ ਹੋਰ ਸਾਥੀ ਨਾਲ 4 ਮਾਰਚ ਨੂੰ ਆਪਣੇ ਇੱਕ ਦੋਸਤ ਨੂੰ ਮਿਲਣ ਲਈ ਹੈਦਰਾਬਾਦ ਆਈ ਸੀ। ਸੋਮਵਾਰ ਨੂੰ ਉਹ ਅਤੇ ਉਸਦਾ ਜਰਮਨ ਦੋਸਤ ਸ਼ਹਿਰ ’ਚ ਘੁੰਮ ਰਹੇ ਸਨ ਜਦੋਂ ਇੱਕ ਡਰਾਈਵਰ ਨੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਵਾਰੀ ਦੀ ਪੇਸ਼ਕਸ਼ ਕੀਤੀ। ਗੱਡੀ ਵਿੱਚ ਕੁਝ ਹੋਰ ਯਾਤਰੀ ਵੀ ਸਨ, ਜੋ ਬਾਅਦ ਵਿੱਚ ਹੇਠਾਂ ਉਤਰ ਗਏ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸਦਾ ਜਰਮਨ ਦੋਸਤ ਵੀ ਸ਼ਹਿਰ ਦੇ ਬਾਹਰਵਾਰ ਮਾਮੀਦੀਪਲੀ ਪਹੁੰਚਣ ਤੋਂ ਪਹਿਲਾਂ ਹੀ ਉਤਰ ਗਿਆ। ਇਸ ਤੋਂ ਬਾਅਦ ਪੀੜਤ ਸ਼ਾਮ 7.30 ਵਜੇ ਦੇ ਕਰੀਬ ਕੁੱਝ ਤਸਵੀਰਾਂ ਖਿੱਚਣ ਲਈ ਡਰਾਈਵਰ ਨਾਲ ਕਾਰ ’ਚ ਇਕੱਲੀ ਹੀ ਮਾਮੀਦੀਪੱਲੀ ਗਈ। ਬਾਅਦ ਵਿੱਚ ਉਸਨੇ ਆਪਣੇ ਜਰਮਨ ਦੋਸਤ ਨੂੰ ਦੱਸਿਆ ਕਿ ਕਾਰ ਡਰਾਈਵਰ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਪਹਾੜੀਸ਼ਰੀਫ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

(For more news apart from Hyderabad Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement