ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ 
Published : May 1, 2020, 4:13 pm IST
Updated : May 1, 2020, 4:13 pm IST
SHARE ARTICLE
Photo
Photo

ਭਾਰਤ ਅਤੇ ਖਾਾੜੀ ਦੇਸ਼ਾਂ ਵਿਚਕਾਰ ਦੋਸਤੀ ਦੇ ਰਿਸ਼ਤੇ ਅੱਜ ਵੀ ਕਾਇਮ ਹਨ।

ਨਵੀਂ ਦਿੱਲੀ:  ਭਾਰਤ ਅਤੇ ਖਾਾੜੀ ਦੇਸ਼ਾਂ ਵਿਚਕਾਰ ਦੋਸਤੀ ਦੇ ਰਿਸ਼ਤੇ ਅੱਜ ਵੀ ਕਾਇਮ ਹਨ। ਇਸ ਗੱਲ ਦੀ ਤਾਜ਼ਾ ਉਦਹਾਰਣ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਜੰਗ ਵਿਚ ਭਾਰਤ ਨੂੰ ਕੁਵੈਤ, ਓਮਾਨ, ਬਹਰੀਨ ਅਤੇ ਸਾਊਦੀ ਅਰਬ ਸਮੇਤ ਕਈ ਖਾੜੀ ਦੇਸ਼ਾਂ ਨੇ ਡਾਕਟਰ ਅਤੇ ਨਰਸਾਂ ਦੀ ਟੀਮ ਭੇਜਣ ਦੀ ਬੇਨਤੀ ਕੀਤੀ ਹੈ।

PhotoPhoto

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ, 'ਖਾੜੀ ਦੇਸ਼ਾਂ ਨੂੰ ਭਾਰਤ ਨਾਲ ਰਿਸ਼ਤੇ ਦਾ ਮਹੱਤਵ ਹੈ ਅਤੇ ਉਹ ਮਹਾਮਾਰੀ ਕੋਵਿਡ-19 ਤੋਂ ਬਾਅਦ ਅਰਥਵਿਵਸਥਾ ਵਿਚ ਸੁਧਾਰ ਨੂੰ ਲੈ ਕੇ ਪ੍ਰਮੁਖਤਾ ਨਾਲ ਗੱਲ ਕਰਨਾ ਚਾਹੁੰਦੇ ਹਨ'।

PhotoPhoto

ਉਹਨਾਂ ਨੇ ਅੱਗੇ ਕਿਹਾ ਕਿ ਭਾਰਤ ਵੱਲੋਂ ਇਹਨਾਂ ਦੇਸ਼ਾਂ ਨੂੰ ਰਮਜ਼ਾਨ ਦੇ ਮਹੀਨੇ ਵਿਚ ਲੋੜੀਦੀ ਖਾਦ ਸਮੱਗਰੀ ਦੀ ਸਪਲਾਨੀ ਯਕੀਨੀ ਕੀਤੀ ਜਾ ਰਹੀ ਹੈ। ਇਹਨਾਂ ਸਾਰੇ ਦੇਸ਼ਾਂ ਦੇ ਸੀਨੀਅਰ ਨੇਤਾਵਾਂ ਨੇ ਉੱਥੇ ਰਹਿਣ ਵਾਲੇ ਭਾਰਤੀਆਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਭਾਰਤ ਇਹਨਾਂ ਦੇਸ਼ਾਂ ਵਿਚ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਤਿਆਰੀ ਵਿਚ ਜੁਟਿਆ ਹੋਇਆ ਹੈ।

PhotoPhoto

ਵਿਦੇਸ਼ ਮੰਤਰਾਲੇ ਮੁਤਾਬਕ ਪੀਐਮ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਿਛਲੇ ਕੁਝ ਹਫਤਿਆਂ ਤੋਂ ਖਾੜੀ ਦੇਸ਼ਾਂ ਨਾਲ ਸੰਪਰਕ ਬਣਾ ਕੇ ਰੱਖਿਆ ਹੈ। ਪੀਐਮ ਨੇ ਖਾੜੀ ਦੇਸ਼ਾਂ ਸਾਊਦੀ ਅਰਬ, ਯੂਏਈ, ਕਤਰ, ਕੁਵੈਤ, ਬਹਰੀਨ ਅਤੇ ਓਮਾਨ ਆਦਿ ਦੇਸ਼ਾਂ ਦੇ ਸੀਨੀਅਰ ਨੇਤਾਵਾਂ ਨਾਲ ਫੋਨ 'ਤੇ ਗੱਲ ਕੀਤੀ  ਹੈ। 

PhotoPhoto

ਬੀਤੇ ਦਿਨੀਂ ਭਾਰਤ ਅਤੇ ਖਾੜੀ ਦੇਸ਼ਾਂ ਵਿਚ ਰਿਸ਼ਤਿਆਂ 'ਤੇ ਹਮਲਾ ਬੋਲਦੇ ਹੋਏ ਕੁਝ ਟਵੀਟ ਵੀ ਕੀਤੇ ਗਏ ਸੀ। ਇਸ ਦੀ ਅਲੋਚਨਾ ਕਰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੁਝ ਟਵੀਟ ਦੇ ਜ਼ਰੀਏ ਭਾਰਤ ਅਤੇ ਖਾੜੀ ਦੇਸ਼ਾਂ ਦੇ ਰਿਸ਼ਤਿਆਂ ਬਾਰੇ ਬਿਆਨ ਨਹੀਂ ਕੀਤਾ ਜਾ ਸਕਦਾ। ਭਾਰਤ ਅਤੇ ਖਾੜੀ ਦੇਸ਼ਾਂ ਵਿਚ ਰਿਸ਼ਤੇ ਬਹੁਤ ਗਹਿਰੇ ਹੋ ਰਹੇ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement