ਦੇਸ਼ ’ਚ ਹੁਣ ਤਕ 1075 ਮੌਤਾਂ, ਪੀੜਤਾਂ ਦੀ ਗਿਣਤੀ 33,610 
Published : May 1, 2020, 9:08 am IST
Updated : May 1, 2020, 9:08 am IST
SHARE ARTICLE
File Photo
File Photo

ਦੇਸ਼ ਵਿਚ ਕੋਵਿਡ-19 ਮਹਾਂਮਾਰੀ ਕਾਰਨ ਬੁਧਵਾਰ ਸ਼ਾਮ ਤੋਂ ਹੁਣ ਤਕ 67 ਜਣਿਆਂ ਦੀ ਮੌਤ ਹੋ ਗਈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 107 ਤਕ ਪਹੁੰਚ ਗਈ। 

ਨਵੀਂ ਦਿੱਲੀ, 30 ਅਪ੍ਰੈਲ : ਦੇਸ਼ ਵਿਚ ਕੋਵਿਡ-19 ਮਹਾਂਮਾਰੀ ਕਾਰਨ ਬੁਧਵਾਰ ਸ਼ਾਮ ਤੋਂ ਹੁਣ ਤਕ 67 ਜਣਿਆਂ ਦੀ ਮੌਤ ਹੋ ਗਈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 107 ਤਕ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਬੁਧਵਾਰ ਸ਼ਾਮ ਤੋਂ ਵੀਰਵਾਰ ਤਕ ਲਾਗ ਦੇ 1823 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਲਾਗ ਦੇ ਕੁਲ 33,610 ਮਾਮਲੇ ਹੋ ਗਏ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ 24,162 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ 8373 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਵਿਅਕਤੀ ਦੇਸ਼ ਤੋਂ ਬਾਹਰ ਜਾ ਚੁੱਕਾ ਹੈ। ਦੇਸ਼ ਵਿਚ ਕੁਲ ਪੀੜਤ ਲੋਕਾਂ ਵਿਚੋਂ 111 ਵਿਦੇਸ਼ੀ ਨਾਗਰਿਕ ਹਨ।

ਪਿਛਲੇ 24 ਘੰਟਿਆਂ ਦੌਰਾਨ 67 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿਚ ਭਾਵੇਂ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਪਰ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ ਤੇਜ਼ ਗਤੀ ਨਾਲ ਵੱਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਦੇਸ਼ ਦੀ ਹਾਲਤ ਬਾਕੀ ਮੁਲਕਾਂ ਮੁਕਾਬਲੇ ਕਾਫ਼ੀ ਬਿਹਤਰ ਹੈ। 

File photoFile photo

ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਹੁਣ ਤਕ 24.90 ਫ਼ੀ ਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਉਧਰ, ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਕੋਵਿਡ-19 ਵਿਰੁਧ ਲੜਾਈ ਵਿਚ ਭਾਰਤ ਹੋਰ ਦੇਸ਼ਾਂ ਦੀ ਤੁਲਨਾ ਵਿਚ ਸਾਰੇ ਮਾਪਦੰਡਾਂ ’ਤੇ ਬਿਹਤਰ ਕੰਮ ਕਰ ਰਿਹਾ ਹੈ ਅਤੇ ਆਗਾਮੀ ਕੁੱਝ ਹਫ਼ਤਿਆਂ ਵਿਚ ਇਸ ਫ਼ੈਸਲਾਕੁਨ ਜੰਗ ਨੂੰ ਜਿੱਤਣ ਵਿਚ ਸਫ਼ਲਤਾ ਮਿਲਣੀ ਚਾਹੀਦੀ ਹੈ।

ਨੀਤੀ ਆਯੋਗ ਦੁਆਰਾ ਕਰਵਾਏ ਗਏ ਸਮਾਗਮ ਵਿਚ ਕੋਵਿਡ-19 ਨਾਲ ਜੁੜੇ ਮੁੱਦਿਆਂ ’ਤੇ ਨਾਗਰਿਕ ਸਮਾਜ ਦੀਆਂ ਜਥੇਬੰਦੀਆਂ ਅਤੇ ਗ਼ੈਰ ਸਰਕਾਰੀ ਜਥੇਬੰਦੀਆਂ ਨਾਲ ਚਰਚਾ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੰਸਥਾਵਾਂ ਇਹ ਯਕੀਨੀ ਕਰਨ ਲਈ ਸਿਰਤੋੜ ਯਤਨ ਕਰ ਰਹੀਆਂ ਹਨ ਕਿ ਆਖ਼ਰੀ ਵਿਅਕਤੀ ਤਕ ਸਾਧਨ ਪਹੁੰਚਣ। ਭਾਰਤ ਦੀਆਂ ਤਿਆਰੀਆਂ ਬਾਰੇ ਹਰਸ਼ਵਰਧਨ ਨੇ ਕਿਹਾ, ‘ਕੋਵਿਡ 19 ਵਿਰੁਧ ਇਸ ਜੰਗ ਨੂੰ ਜਿੱਤਣ ਦੀ ਦਿਸ਼ਾ ਵਿਚ ਅਸੀਂ ਕਾਫ਼ੀ ਅੱਗੇ ਹੈ।’ ਉਨ੍ਹਾਂ ਕਿਹਾ ਕਿ ਦੇਸ਼ ਵਿਚ ਬਾਕੀ ਦੁਨੀਆਂ ਦੇ ਮੁਕਾਬਲੇ ਸਾਰੇ ਪੱਖਾਂ ’ਤੇ ਬਿਹਤਰ ਕੰਮ ਕੀਤਾ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement