ਕੋਰੋਨਾ ਨੂੰ ਲੈ ਕੇ ਕੇਂਦਰ ਅਤੇ ਰਾਜ ਸਰਕਾਰਾਂ ਆਪਣੇ ਫ਼ਰਜ਼ ਨਿਭਾਉਣ: ਸੋਨੀਆ ਗਾਂਧੀ
Published : May 1, 2021, 2:46 pm IST
Updated : May 1, 2021, 2:52 pm IST
SHARE ARTICLE
Sonia Gandhi
Sonia Gandhi

ਉਹ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਰਾਸ਼ਟਰੀ ਨੀਤੀ 'ਤੇ ਰਾਜਨੀਤਿਕ ਸਹਿਮਤੀ ਬਣਾਏ।

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਸ਼ੁਰੂ ਲਹਿਰ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ, ਕੇਂਦਰ ਸਰਕਾਰ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕੁਝ ਤਰੀਕਿਆਂ ਦੱਸੇ ਹਨ। ਇਸ ਦੌਰਾਨ ਸੋਨੀਆ ਗਾਂਧੀ ਨੇ ਅੱਜ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਰਾਸ਼ਟਰੀ ਨੀਤੀ 'ਤੇ ਰਾਜਨੀਤਿਕ ਸਹਿਮਤੀ ਬਣਾਏ। ਸੋਨੀਆ ਗਾਂਧੀ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਜਾਗਣ ਅਤੇ ਆਪਣੇ ਫ਼ਰਜ਼ ਨਿਭਾਉਣ।

Sonia Gandhi Sonia Gandhi

ਸੋਨੀਆ ਗਾਂਧੀ ਨੇ ਕਿਹਾ, ਮੌਜੂਦਾ ਸਥਿਤੀ ਮਨੁੱਖਤਾ ਨੂੰ ਹਿੱਲਾਉਣ ਵਾਲੀ ਹੈ। ਕਿਤੇ ਆਕਸੀਜਨ ਦੀ ਘਾਟ ਹੈ, ਦਵਾਈਆਂ ਦਾ ਕਾਲ ਹੈ, ਬਹੁਤ ਸਾਰੇ ਹਸਪਤਾਲਾਂ ਵਿਚ ਬਿਸਤਰੇ ਨਹੀਂ ਹਨ। ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਮਾਂ ਪ੍ਰੀਖਿਆ ਦਾ ਹੈ, ਇਕ ਦੂਜੇ ਦੀ ਸਹਾਇਤਾ ਕਰੋ। ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੋ। ਕੇਂਦਰ ਸਰਕਾਰ ਨੂੰ ਗਰੀਬਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਪ੍ਰਵਾਸ ਰੋਕਣ ਲਈ ਸੰਕਟ ਖਤਮ ਹੋਣ ਤੱਕ 6 ਹਜ਼ਾਰ ਰੁਪਏ ਖਾਤੇ ਵਿਚ ਪਾਉਣਾ ਚਾਹੀਦਾ ਹੈ। 

ਕੋਰੋਨਾ ਟੈਸਟਿੰਗ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਆਕਸੀਜਨ, ਦਵਾਈ ਅਤੇ ਹਸਪਤਾਲਾਂ ਦਾ ਪ੍ਰਬੰਧ ਯੁੱਧ ਦੇ ਪੱਧਰ 'ਤੇ ਕੀਤਾ ਜਾਣਾ ਚਾਹੀਦਾ ਹੈ।  ਮੁਫਤ ਟੀਕਾਕਰਣ ਦਿੱਤਾ ਜਾਣਾ ਚਾਹੀਦਾ ਹੈ। ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਤੁਰੰਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।

coronacorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement