ਗੁਜਰਾਤ ਦੇ ਕੋਵਿਡ ਹਸਪਤਾਲ ’ਚ ਲੱਗੀ ਭਿਆਨਕ ਅੱਗ, 18 ਮਰੀਜ਼ਾਂ ਦੀ ਮੌਤ
Published : May 1, 2021, 9:26 am IST
Updated : May 1, 2021, 9:34 am IST
SHARE ARTICLE
Fire broke out at a COVID19 care centre in Bharuch
Fire broke out at a COVID19 care centre in Bharuch

ਗੁਜਰਾਤ ਦੇ ਭਰੂਚ ਵਿਚ ਇਕ ਕੋਵਿਡ ਹਸਪਤਾਲ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ।

ਅਹਿਮਦਾਬਾਦ: ਗੁਜਰਾਤ ਦੇ ਭਰੂਚ ਵਿਚ ਇਕ ਕੋਵਿਡ ਹਸਪਤਾਲ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ। ਇਹਨਾਂ ਵਿਚ ਕੋਰੋਨਾ ਮਰੀਜ਼ਾਂ ਤੋਂ ਇਲਾਵਾ ਦੋ ਸਟਾਫ ਨਰਸਾਂ ਦੀ ਵੀ ਮੌਤ ਹੋਈ ਹੈ। ਹਸਪਤਾਲ ਦੇ ਕਈ ਮਰੀਜ਼ ਗੰਭੀਰ ਜ਼ਖਮੀ ਵੀ ਦੱਸੇ ਜਾ ਰਹੇ ਹਨ।

Covid Care CenterCovid Care Center

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਰੂਚ ਦੇ ਪਟੇਲ ਵੈਲਫੇਅਰ ਹਸਪਤਾਲ ਵਿਚ ਰਾਤ ਕਰੀਬ 12.30 ਤੋਂ 1 .00 ਵਜੇ ਵਿਚਕਾਰ ਵਾਪਰਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਟ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗੇ ਉੱਤੇ ਕਾਬੂ ਪਾ ਲਿਆ।  ਇਸ ਦੌਰਾਨ ਕਰੀਬ 50 ਲੋਕਾਂ ਨੂੰ ਸੁਰੱਖਿਅਤ ਬਚਾ ਕੇ ਦੂਜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

Fire broke out at a COVID19 care centre in BharuchFire broke out at a COVID19 care centre in Bharuch

ਗੁਜਰਾਤ ਦੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਇਸ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ, ‘ਮੈਂ ਭਰੂਚ ਹਸਪਤਾਲ ਵਿਚ ਅੱਗ ਲੱਗਣ ਕਾਰਨ ਜਾਨ ਗਵਾਉਣ ਵਾਲੇ ਮਰੀਜ਼ਾਂ, ਡਾਕਟਰਾਂ ਅਤੇ ਹਸਪਤਾਲ ਦੇ ਕਰਮਚਾਰੀਆਂ ਦੇ ਪ੍ਰਤੀ ਅਪਣੀ ਹਮਦਰਦੀ ਜ਼ਾਹਿਰ ਕਰਦਾ ਹਾਂ। ਸੂਬਾ ਸਰਕਾਰ ਪੀੜਤਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਵੇਗੀ।

Location: India, Gujarat, Ahmedabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement