Bihar Cylinder Blast: ਬਿਹਾਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ, 4 ਲੋਕਾਂ ਦੀ ਮੌਤ

By : BALJINDERK

Published : May 1, 2024, 2:10 pm IST
Updated : May 1, 2024, 2:10 pm IST
SHARE ARTICLE
Bihar Cylinder Blast
Bihar Cylinder Blast

Bihar Cylinder Blast:ਘਰ ਦੇ ਬਾਕੀ ਮੈਂਬਰ ਬੁਰੀ ਤਰ੍ਹਾਂ ਝੁਲਸੇ, ਖਾਣਾ ਬਣਾਉਂਦੇ ਸਮੇਂ ਵਪਾਰਿਆ ਹਾਦਸਾ

Bihar Cylinder Blast: ਕਿਸ਼ਨਗੰਜ— ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਪੌਆਖਲੀ 'ਚ ਖਾਣਾ ਪਕਾਉਂਦੇ ਸਮੇਂ ਰਸੋਈ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਇਕ ਔਰਤ ਅਤੇ ਉਸ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ 'ਚ ਦੋ ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜੋ:Punjab News : ਜਲੰਧਰ ’ਚ ਨਾਕਾਬੰਦੀ ਦੌਰਾਨ 63.72 ਲੱਖ ਦੇ ਸੋਨੇ/ਹੀਰੇ ਦੇ ਗਹਿਣੇ ਜ਼ਬਤ  

ਪੁਲਿਸ ਅਨੁਸਾਰ ਬੀਤੀ ਰਾਤ ਪੌਆਖਾਲੀ ਨਗਰ ਪੰਚਾਇਤ ਅਧੀਨ ਪੈਂਦੇ ਪਿੰਡ ਨਾਨਕਾਰ 'ਚ ਮੁਹੰਮਦ ਅੰਸਾਰ ਦੇ ਘਰ ਖਾਣਾ ਬਣਾਉਂਦੇ ਸਮੇਂ ਰਸੋਈ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਕਿਸੇ ਤਰ੍ਹਾਂ ਅੱਗ ਲੱਗ ਗਈ। ਇਸ ਘਟਨਾ 'ਚ ਘਰ ਦੇ ਸਾਰੇ 6 ਮੈਂਬਰ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰਿਆਂ ਨੂੰ ਤੁਰੰਤ ਇਲਾਜ ਲਈ ਸਥਾਨਕ ਮੁੱਢਲਾ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਸਦਰ ਹਸਪਤਾਲ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਬਿਹਤਰ ਇਲਾਜ ਲਈ ਪੂਰਨਿਆ ਰੈਫ਼ਰ ਕਰ ਦਿੱਤਾ ਗਿਆ। 

ਇਹ ਵੀ ਪੜੋ:Jammu and Kashmir News : ਪਾਕਿਸਤਾਨ 'ਚ ਭੱਜ ਗਏ 7 ਅੱਤਵਾਦੀਆਂ ਦੀ ਜਾਇਦਾਦ ਜ਼ਬਤ 

ਦੱਸਿਆ ਜਾ ਰਿਹਾ ਹੈ ਕਿ ਇਕ ਔਰਤ, ਉਸ ਦੀਆਂ ਦੋ ਬੇਟੀਆਂ ਅਤੇ ਇਕ ਬੇਟੇ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਹੰਮਦ ਅੰਸਾਰ ਦੀ ਪਤਨੀ ਸਾਹਿਬਾ (30), ਉਸ ਦੀਆਂ ਧੀਆਂ ਅਨੀਸ਼ਾ (8) ਅਤੇ ਆਰੂਸ਼ੀ (4) ਅਤੇ ਪੁੱਤਰ ਅਨੀਸ (5) ਵਜੋਂ ਹੋਈ ਹੈ। ਇਸ ਘਟਨਾ 'ਚ ਜ਼ਖ਼ਮੀ ਹੋਏ ਦੋ ਹੋਰ ਲੋਕਾਂ ਦਾ ਪੁਰਨਿਆ ਦੇ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

(For more news apart from Fire started due leaking gas cylinder in Bihar, 4 people died News in Punjabi, stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement