ਤੂਤੀਕਰਨ ਪੁਲਿਸ ਗੋਲੀਬਾਰੀ : ਹਾਈਕੋਰਟ ਨੇ ਤਾਮਿਲਨਾਡੂ ਸਰਕਾਰ ਤੋਂ 6 ਜੂਨ ਤਕ ਜਵਾਬ ਮੰਗਿਆ
Published : Jun 1, 2018, 3:38 pm IST
Updated : Jun 1, 2018, 3:38 pm IST
SHARE ARTICLE
madras high court
madras high court

ਪੁਲਿਸ ਗੋਲੀਬਾਰੀ ਨੂੰ ਮਦਰਾਸ ਹਾਈ ਕੋਰਟ ਨੇ ਬੇਹੱਦ ਗੰਭੀਰਤਾ ਨਾਲ ਲਿਆ

ਤੂਤੀਕਰਨ ਵਿਚ ਭੀੜ 'ਤੇ ਪੁਲਿਸ ਗੋਲੀਬਾਰੀ ਨੂੰ ਮਦਰਾਸ ਹਾਈ ਕੋਰਟ ਨੇ ਬੇਹੱਦ ਗੰਭੀਰਤਾ ਨਾਲ ਲਿਆ ਹੈ। ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ ਸਰਕਾਰ ਨੂੰ 6 ਜੂਨ ਤਕ ਇਹ ਜਵਾਬ ਦੇਣ ਲਈ ਕਿਹਾ ਹੈ ਕਿ ਆਖ਼ਰ ਉਹ ਕਿਹੜੇ ਹਾਲਾਤ ਤੂਤੀਕਰਨ ਵਿਚ ਪੈਦਾ ਹੋ ਗਏ ਸਨ ਜਿਸ ਦੇ ਕਾਰਨ ਪੁਲਿਸ ਨੂੰ ਗੋਲੀਬਾਰੀ ਕਰਨੀ ਪਈ। 

tuticoinTuticorin​

ਜ਼ਿਕਰਯੋਗ ਹੈ ਕਿ ਤੂਤੀਕਰਨ ਵਿਚ ਸਟਰਲਾਈਟ ਕਾਪਰ ਪਲਾਂਟ ਦੇ ਵਿਸਤਾਰ ਵਿਰੁਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ 22 ਮਈ ਨੂੰ ਪੁਲਿਸ ਨੇ ਫਾਈਰਿੰਗ ਕੀਤੀ ਸੀ। ਇਸ ਘਟਨਾ ਵਿਚ 13 ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀ ਪ੍ਰਦੂਸ਼ਣ ਕਾਰਨ ਸਟਰਲਾਈਟ ਪਲਾਂਟ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਸਨ।

tuticoinTuticorin​
ਇਸ ਘਟਨਾ ਦੇ ਇਕ ਦਿਨ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਐਕਸ਼ਨ ਲੈਂਦੇ ਹੋਏ ਤਾਮਿਲਨਾਡੂ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਨੋਟਿਸ ਭੇਜ ਕੇ ਦੋ ਹਫ਼ਤੇ ਦੇ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਸਰਕਾਰ ਨੇ ਵੇਦਾਂਤਾ ਸਮੂਹ ਦੇ ਇਸ ਤੂਤੀਕੁਡੀ ਸਥਿਤੀ ਕਾਪਰ ਪਲਾਂਟ ਨੂੰ ਬੰਦ ਕਰਨ ਦਾ ਆਦੇਸ਼ ਦਿਤਾ ਹੈ।

 tuticoinhigh courtਬੰਬੇ ਸਟਾਕ ਐਕਸਚੇਂਜ ਫਾਈਲਿੰਗ ਦੇ ਮੁਤਾਬਕ ਕੰਪਨੀ ਨੇ ਕਿਹਾ ਕਿ ਉਸ ਨੂੰ 28 ਮਈ 2018 ਨੂੰ ਉਹ ਆਦੇਸ਼ ਮਿਲਿਆ ਹੈ, ਜਿਸ ਵਿਚ ਤਾਮਿਲਨਾਡੂ ਸਰਕਾਰ ਨੇ ਤਾਮਿਲਨਾਡੂ ਪ੍ਰਦੂਸ਼ਣ ਕੰਟਰੋਲ ਬੋਰਡ (ਟੀਐਨਪੀਸੀਬੀ) ਨੂੰ ਕੰਪਨੀ ਦੇ ਕਾਪਰ ਪਲਾਂਟ ਇਕ ਨੂੰ ਸਥਾਈ ਤੌਰ 'ਤੇ ਬੰਦ ਕਰਨ ਦਾ ਆਦੇਸ਼ ਦੇ ਦਿਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement