ਪ੍ਰਾਈਵੇਟ ਸਕੂਲ 'ਚ ਲੜਕੀਆਂ ਦੀ ਹਿਜਾਬ ਪਹਿਨਣ ਦੀ ਤਸਵੀਰ ਨੂੰ ਲੈ ਕੇ ਹੰਗਾਮਾ, ਹਿੰਦੂ ਸੰਗਠਨਾਂ ਨੇ ਕੀਤੀ ਇਹ ਮੰਗ   
Published : Jun 1, 2023, 2:39 pm IST
Updated : Jun 1, 2023, 2:39 pm IST
SHARE ARTICLE
File Photo
File Photo

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਸੁਪਰਡੈਂਟ ਨੂੰ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  

ਦਮੋਹ: ਹਿੰਦੂ ਸੰਗਠਨਾਂ ਨੇ ਦਾਅਵਾ ਕੀਤਾ ਕਿ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿਚ ਹਿੰਦੂ ਵਿਦਿਆਰਥਣਾਂ ਨੂੰ ਜ਼ਬਰਦਸਤੀ ਹਿਜਾਬ ਪਹਿਨਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਇਸ ਸਕੂਲ ਦੀ ਵਰਦੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ ਪੂਰੇ ਘਟਨਾਕ੍ਰਮ ਦੀ ਜਾਂਚ ਦੇ ਹੁਕਮ ਦਿੱਤੇ ਹਨ। 

ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਮੋਹ ਦੇ ਗੰਗਾ ਜਮੁਨਾ ਹਾਇਰ ਸੈਕੰਡਰੀ ਸਕੂਲ ਦੇ ਇੱਕ ਪੋਸਟਰ ਵਿਚ ਹਿੰਦੂ ਵਿਦਿਆਰਥਣਾਂ ਨੂੰ ਹਿਜਾਬ ਵਿਚ ਵਿਖਾਏ ਜਾਣ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਹਨ। ਵਿਵਾਦ ਬਾਰੇ ਪੁੱਛੇ ਜਾਣ 'ਤੇ ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਬੁੱਧਵਾਰ ਨੂੰ ਭੋਪਾਲ ਵਿਚ ਪੱਤਰਕਾਰਾਂ ਨੂੰ ਕਿਹਾ ਕਿ "ਦਮੋਹ ਦੇ ਗੰਗਾ ਜਮੁਨਾ ਸਕੂਲ ਵਿਚ ਹਿੰਦੂ ਕੁੜੀਆਂ ਨੂੰ ਹਿਜਾਬ ਵਿਚ ਦਿਖਾਏ ਜਾਣ ਦੇ  ਮਾਮਲੇ ਦੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੁਆਰਾ ਜਾਂਚ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਸੁਪਰਡੈਂਟ ਨੂੰ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  

ਇਸ ਦੌਰਾਨ ਹਿੰਦੂ ਸੰਗਠਨਾਂ ਨੇ ਦਮੋਹ ਦੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸਕੂਲ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪਿਆ। ਉਨ੍ਹਾਂ ਦੋਸ਼ ਲਾਇਆ ਕਿ ਸਕੂਲ ਹਿੰਦੂ ਵਿਦਿਆਰਥਣਾਂ ਨੂੰ ਹਿਜਾਬ ਪਾਉਣ ਲਈ ਮਜਬੂਰ ਕਰ ਰਿਹਾ ਹੈ। ਦੂਜੇ ਪਾਸੇ ਦਮੋਹ ਦੇ ਜ਼ਿਲ੍ਹਾ ਮੈਜਿਸਟਰੇਟ ਮਯੰਕ ਅਗਰਵਾਲ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਗੰਗਾ ਜਮੁਨਾ ਸਕੂਲ ਦੇ ਇੱਕ ਪੋਸਟਰ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਫੈਲਾਈ ਜਾ ਰਹੀ ਸੂਚਨਾ ਨੂੰ ਥਾਣਾ ਇੰਚਾਰਜ ਕੋਤਵਾਲੀ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਜਾਂਚ ਵਿਚ ਗਲਤ ਪਾਇਆ ਗਿਆ। ਜਾਂਚ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। 

ਹਾਲਾਂਕਿ ਇਕ ਦਿਨ ਬਾਅਦ ਬੁੱਧਵਾਰ ਨੂੰ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੀਆਂ ਹਦਾਇਤਾਂ 'ਤੇ ਚੱਲਦਿਆਂ ਗੰਗਾ ਜਮੁਨਾ ਸਕੂਲ ਦੇ ਟਾਪਰ ਦੇ ਪੋਸਟਰ ਦੇ ਮਾਮਲੇ 'ਚ ਤਹਿਸੀਲਦਾਰ ਦਮੋਹ ਦੀ ਪ੍ਰਧਾਨਗੀ 'ਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਮੁਸਤਾਕ ਖਾਨ ਨੇ ਦੱਸਿਆ ਕਿ ਸਕੂਲ ਦੀ ਵਰਦੀ ਵਿਚ ਸਕਾਰਫ਼ ਵੀ ਸ਼ਾਮਲ ਹੈ ਪਰ ਕਿਸੇ ਨੂੰ ਵੀ ਇਸ ਨੂੰ ਪਹਿਨਣ ਲਈ ਮਜਬੂਰ ਨਹੀਂ ਕੀਤਾ ਜਾਂਦਾ।

  


  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement