Delhi News: ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਹੋਈ ਸੁਣਵਾਈ; ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੀ ਅਰਜ਼ੀ ਦਾ ਕੀਤਾ ਵਿਰੋਧ
Published : Jun 1, 2024, 5:26 pm IST
Updated : Jun 1, 2024, 5:26 pm IST
SHARE ARTICLE
Brij Bhushan Sharan Singh Wrestlers Harassment Case
Brij Bhushan Sharan Singh Wrestlers Harassment Case

ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਯਾਤਰਾ ਅਤੇ ਸੀਡੀਆਰ ਸਮੇਤ ਹੋਰ ਦਸਤਾਵੇਜ਼ ਮੰਗਣ ਦੀ ਅਰਜ਼ੀ ਦਾ ਵਿਰੋਧ ਕੀਤਾ।

Delhi News: ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਮੁਖੀ ਅਤੇ ਯੂਪੀ ਦੇ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁਧ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਸੁਣਵਾਈ ਹੋਈ। ਇਸ ਦੌਰਾਨ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਯਾਤਰਾ ਅਤੇ ਸੀਡੀਆਰ ਸਮੇਤ ਹੋਰ ਦਸਤਾਵੇਜ਼ ਮੰਗਣ ਦੀ ਅਰਜ਼ੀ ਦਾ ਵਿਰੋਧ ਕੀਤਾ।

ਪੁਲਿਸ ਨੇ ਕਿਹਾ ਕਿ ਮੁਲਜ਼ਮ ਦਸਤਾਵੇਜ਼ਾਂ ਨੂੰ ਤਲਬ ਕਰਨ ਦੀ ਆੜ ਵਿਚ ਮੁੜ ਜਾਂਚ ਦੀ ਮੰਗ ਕਰ ਰਿਹਾ ਹੈ, ਜਿਸ ਲਈ ਨਿਰਦੇਸ਼ ਨਹੀਂ ਦਿਤੇ ਜਾ ਸਕਦੇ ਹਨ। ਇਸ ਤੋਂ ਬਾਅਦ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਇਸ ਨੂੰ 2 ਜੁਲਾਈ ਤਕ ਮੁਲਤਵੀ ਕਰ ਦਿਤਾ।

ਦੱਸ ਦੇਈਏ ਕਿ ਪਿਛਲੀ ਸੁਣਵਾਈ ਵਿਚ ਅਦਾਲਤ ਨੇ 7 ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਸਨ। ਇਸ ਦੌਰਾਨ ਬ੍ਰਿਜ ਭੂਸ਼ਣ ਨੇ ਅਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨਗੇ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਸੁਣਵਾਈ ਦੌਰਾਨ ਹਾਜ਼ਰ ਹੋਣ ਦਾ ਹੁਕਮ ਦਿਤਾ।

 (For more Punjabi news apart from Brij Bhushan Sharan Singh Wrestlers Harassment Case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement