Breaking News : ਇੰਡੀਗੋ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਏਅਰਪੋਰਟ 'ਤੇ ਕੀਤੀ ਐਮਰਜੈਂਸੀ ਲੈਂਡਿੰਗ

By : BALJINDERK

Published : Jun 1, 2024, 12:35 pm IST
Updated : Jun 1, 2024, 12:35 pm IST
SHARE ARTICLE
Indigo flight
Indigo flight

Breaking News : ਫਲਾਈਟ ਦੇ ਇਕ ਕਰੂ ਮੈਂਬਰ ਨੂੰ ਟਾਇਲਟ ’ਚ ਇਕ ਨੋਟ ਮਿਲਿਆ ਜਿਸ ’ਚ ਲਿਖਿਆ ਸੀ ਜਹਾਜ਼ ’ਚ ਬੰਬ ਹੈ

Breaking News :  ਨਵੀਂ ਦਿੱਲੀ : -ਅੱਜ ਚੇਨੱਈ ਤੋਂ ਮੁੰਬਈ ਜਾਣ ਵਾਲੀ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੇ ਬਾਅਦ ਭੱਜ ਦੌੜ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 6E-5314 ਫਲਾਈਟ ਦੇ ਇਕ ਕਰੂ ਨੂੰ ਟਾਇਲਟ ’ਚ ਇਕ ਨੋਟ ਮਿਲਿਆ ਸੀ ਜਿਸ ਵਿਚ ਲਿਖਿਆ ਸੀ ਕਿ ਜਹਾਜ਼ ’ਚ ਬੰਬ ਹੈ। ਇਸ ਤੋਂ ਬਾਅਦ ਮੁੰਬਈ ਹਵਾਈ ਅੱਡੇ 'ਤੇ ਲਗਭਗ ਪੌਣੇ 9 ਵਜੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖ਼ਿਅਤ ਬਾਹਰ ਕੱਢ ਕੇ ਆਈਸੋਲੇਸ਼ਨ ’ਚ ਭੇਜ ਦਿੱਤਾ ਗਿਆ ਹੈ। ਲੈਂਡਿੰਗ ਤੋਂ ਬਾਅਦ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁੰਬਈ ਹਵਾਈ ਅੱਡੇ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। 

ਇਹ ਵੀ ਪੜੋ:Lakhuwal Closed Polling Booth : ਅੰਮ੍ਰਿਤਸਰ ਦੇ ਪਿੰਡ ਲੱਖੂਵਾਲ ’ਚ ਲੋਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ

ਜ਼ਿਕਰਯੋਗ ਹੈ ਕਿ ਇਕ ਹਫ਼ਤੇ ਦਰਮਿਆਨ ਇਹ ਦੂਜੀ ਵਾਰ ਹੈ ਜਦੋਂ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਸੀ। ਇਥੇ ਵੀ ਟਾਇਲਟ ’ਚ ਹੀ ਟਿਸ਼ੂ ਪੇਪਰ ਉੱਤੇ ਲਿਖਿਆ ਇਕ ਨੋਟ ਮਿਲਿਆ ਸੀ। ਇਸ ਵਿਚ  ਲਿਖਿਆ ਸੀ '30 ਮਿੰਟ ਵਿਚ ਬੰਬ ਧਮਾਕਾ' ਹੋ ਜਾਵੇਗਾ। 

(For more news apart from Indigo flight made an emergency landing at Mumbai airport after receiving bomb threat News in Punjabi, stay tuned to Rozana Spokesman)


 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement