ਮੈਨੂੰ ਮੁੱਖ ਮੰਤਰੀ ਬਣਾਉਣਾ ਫੜਨਵੀਸ ਦਾ ਮਾਸਟਰਸਟ੍ਰੋਕ ਹੈ: ਏਕਨਾਥ ਸ਼ਿੰਦੇ
Published : Jul 1, 2022, 12:01 pm IST
Updated : Jul 1, 2022, 12:01 pm IST
SHARE ARTICLE
Eknath Shinde
Eknath Shinde

ਵੱਡੀ ਗਿਣਤੀ ਵਿਚ (ਵਿਧਾਇਕ) ਹੋਣ ਦੇ ਬਾਵਜੂਦ ਕਿਸੇ ਹੋਰ ਨੂੰ ਸੱਤਾ ਸੌਂਪਣ ਲਈ ਵੱਡੇ ਦਿਲ ਦੀ ਲੋੜ ਹੁੰਦੀ ਹੈ - ਏਕਨਾਥ ਸ਼ਿੰਦੇ

 

ਮੁੰਬਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਦੇਵੇਂਦਰ ਫੜਨਵੀਸ ਦੇ ‘ਮਾਸਟਰਸਟ੍ਰੋਕ’ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਾਇਆ। ਉਨ੍ਹਾਂ ਕਿਹਾ, ''ਲੋਕਾਂ ਨੂੰ ਲੱਗਦਾ ਸੀ ਕਿ ਭਾਜਪਾ ਸੱਤਾ ਲਈ ਬੇਤਾਬ ਹੈ, ਪਰ ਅਸਲ 'ਚ ਇਹ ਦੇਵੇਂਦਰ ਜੀ ਦਾ 'ਮਾਸਟਰਸਟ੍ਰੋਕ' ਹੈ। ਵੱਡੀ ਗਿਣਤੀ ਵਿਚ (ਵਿਧਾਇਕ) ਹੋਣ ਦੇ ਬਾਵਜੂਦ ਕਿਸੇ ਹੋਰ ਨੂੰ ਸੱਤਾ ਸੌਂਪਣ ਲਈ ਵੱਡੇ ਦਿਲ ਦੀ ਲੋੜ ਹੁੰਦੀ ਹੈ।

Maharashtra CM Devendra FadnavisMaharashtra CM Devendra Fadnavis

ਉਨ੍ਹਾਂ ਦੇ ਇਸ ਫ਼ੈਸਲੇ ਨਾਲ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਵੱਡੇ ਦਿਲ ਦੀ ਨਵੀਂ ਮਿਸਾਲ ਦੇਖਣ ਨੂੰ ਮਿਲੀ। ਸ਼ਿੰਦੇ ਨੇ ਇਕ ਟੀਵੀ ਚੈਨਲ ਨੂੰ ਕਿਹਾ, 'ਸਭ ਤੋਂ ਵੱਡੀ ਗਿਣਤੀ ਵਾਲੀ ਪਾਰਟੀ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵਾ ਕਰਦੀ ਹੈ ਪਰ ਇਸ ਮਾਮਲੇ 'ਚ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਖ਼ਾਸ ਤੌਰ 'ਤੇ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਵੱਡਾ ਦਿਲ ਦਿਖਾਇਆ ਅਤੇ ਇਕ ਸ਼ਿਵ ਸੈਨਿਕ ਨੂੰ ਇਹ ਮੌਕਾ ਦਿੱਤਾ।''

Eknath ShindeEknath Shinde

ਸ਼ਿੰਦੇ ਨੇ ਕਿਹਾ ਕਿ ਫੜਨਵੀਸ ਦਾ ਮੁੱਖ ਮੰਤਰੀ ਵਜੋਂ ਪਿਛਲਾ ਕਾਰਜਕਾਲ ਕੰਮ ਆਵੇਗਾ ਕਿਉਂਕਿ ਉਨ੍ਹਾਂ ਨੇ ਸੂਬੇ ਦੀ ਅਗਵਾਈ ਕੀਤੀ ਸੀ। “ਫੜਨਵੀਸ ਆਪਣੇ (ਪਾਰਟੀ) ਸੀਨੀਅਰਾਂ ਦੇ ਨਿਰਦੇਸ਼ਾਂ 'ਤੇ ਇਸ ਮੰਤਰੀ ਮੰਡਲ ਵਿਚ ਸ਼ਾਮਲ ਹੋਏ। ਮੈਂ ਇਸ ਕਾਰਨ ਖੁਸ਼ ਹਾਂ ਕਿਉਂਕਿ ਉਨ੍ਹਾਂ ਦਾ ਤਜਰਬਾ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਵਿੱਚ ਲਾਭਦਾਇਕ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement