Manipur landslide: 16 ਦੀ ਮੌਤ ਤੇ 55 ਲਾਪਤਾ, ਬਚਾਅ ਕਾਰਜ ਜਾਰੀ 
Published : Jul 1, 2022, 6:08 pm IST
Updated : Jul 1, 2022, 6:08 pm IST
SHARE ARTICLE
 Manipur landslide
Manipur landslide

ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। 

 

ਮਨੀਪੁਰ - ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿਚ ਇੱਕ ਨਦੀ ਵਿਚੋਂ ਲਾਸ਼ਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਜਿੱਥੇ ਜ਼ਮੀਨ ਖਿਸਕਣ ਕਾਰਨ ਟੈਰੀਟੋਰੀਅਲ ਆਰਮੀ ਦੇ ਜਵਾਨਾਂ ਸਮੇਤ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਤੁਪੁਲ ਯਾਰਡ ਰੇਲਵੇ ਨਿਰਮਾਣ ਸਥਾਨ ਦੇ ਨੇੜੇ 107 ਟੈਰੀਟੋਰੀਅਲ ਆਰਮੀ (ਟੀਏ) ਕੈਂਪ 'ਤੇ ਬੁੱਧਵਾਰ ਰਾਤ ਨੂੰ ਜ਼ਮੀਨ ਖਿਸਕਣ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਘੱਟੋ-ਘੱਟ 55 ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਨੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਨਦੀ ਦੇ ਵਹਾਅ ਵਿੱਚ ਖੁਦਾਈ ਮਸ਼ੀਨਾਂ ਲਗਾਈਆਂ ਹੋਈਆਂ ਹਨ। ਹੁਣ ਤੱਕ 13 ਟੈਰੀਟੋਰੀਅਲ ਆਰਮੀ ਦੇ ਜਵਾਨਾਂ ਅਤੇ ਪੰਜ ਨਾਗਰਿਕਾਂ ਨੂੰ ਬਚਾਇਆ ਗਿਆ ਹੈ। ਲਾਪਤਾ ਜਵਾਨਾਂ ਦੀ ਭਾਲ ਸਵੇਰ ਤੋਂ ਹੀ ਜਾਰੀ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement