ਮਹਾਰਾਸ਼ਟਰ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 25 ਯਾਤਰੀ

By : GAGANDEEP

Published : Jul 1, 2023, 8:06 am IST
Updated : Jul 1, 2023, 8:06 am IST
SHARE ARTICLE
photo
photo

8 ਲੋਕ ਗੰਭੀਰ ਜ਼ਖਮੀ

 

ਮੁੰਬਈ: ਮਹਾਰਾਸ਼ਟਰ ਦੇ ਬੁਲਢਾਨਾ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਬੱਸ ਨੂੰ ਅੱਗ ਲੱਗਣ ਕਾਰਨ 25 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਬੱਸ ਇਕ ਵਿਆਹ ਸਮਾਗਮ ਲਈ ਜਾ ਰਹੀ ਸੀ। ਮੀਂਹ ਕਾਰਨ ਬੱਸ ਪਲਟ ਗਈ। ਜਿਸ ਕਾਰਨ ਬੱਸ ਦੀ ਡੀਜ਼ਲ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ। ਇਸ ਹਾਦਸੇ 'ਚ 25 ਲੋਕਾਂ ਦੀ ਸੜ ਕੇ ਮੌਤ ਹੋ ਗਈ। ਜਦਕਿ 8 ਲੋਕ ਬੁਰੀ ਤਰ੍ਹਾਂ ਜ਼ਖਮੀ ਹਨ। ਦਸਿਆ ਜਾ ਰਿਹਾ ਹੈ ਕਿ ਹਾਈਵੇਅ 'ਤੇ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਹਾਦਸਾ ਹੈ। ਇਹ ਸੜਕ ਹਾਦਸਾ ਬੁਲਢਾਣਾ ਦੇ ਪਿੰਡ ਦਿਓਲਗੜ੍ਹ ਖਾਂਦ ਕੋਲ ਵਾਪਰਿਆ। ਇਸ ਬੱਸ ਵਿਚ 33 ਯਾਤਰੀ ਸਵਾਰ ਸਨ।

ਇਹ ਵੀ ਪੜ੍ਹੋ: ਦਰਦਨਾਕ ਹਾਦਸੇ 'ਚ ਪਤੀ ਪਤਨੀ ਦੀ ਹੋਈ ਦਰਦਨਾਕ ਮੌਤ

ਦਸਿਆ ਜਾ ਰਿਹਾ ਹੈ ਕਿ ਇਹ ਬੱਸ ਨਾਗਪੁਰ ਤੋਂ ਪੁਣੇ ਜਾ ਰਹੀ ਸੀ। ਜਿਸ ਕਾਰਨ ਬੁਲਢਾਣਾ ਨੇੜੇ ਇਹ ਵੱਡਾ ਹਾਦਸਾ ਵਾਪਰਿਆ। ਬੁਲਢਾਨਾ ਦੇ ਡਿਪਟੀ ਐੱਸਪੀ ਬਾਬੂਰਾਓ ਮਹਾਮੁਨੀ ਨੇ ਦਸਿਆ ਕਿ ਬੁਲਢਾਨਾ ਦੇ ਸਮਰਿਧੀ ਮਹਾਮਾਰਗ ਐਕਸਪ੍ਰੈੱਸਵੇਅ 'ਤੇ 33 ਯਾਤਰੀਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਬੁਲਢਾਣਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਇਹ ਘਟਨਾ ਸ਼ਨੀਵਾਰ ਤੜਕੇ 2 ਵਜੇ ਦੇ ਕਰੀਬ ਵਾਪਰੀ। ਹਾਦਸੇ ਦੇ ਸਮੇਂ ਸਾਰੇ ਯਾਤਰੀ ਸੌਂ ਰਹੇ ਸਨ।

ਇਹ ਵੀ ਪੜ੍ਹੋ: ਪਟਿਆਲਾ 'ਚ ਕੰਬਾਇਨ ਤੇ ਕਾਰ ਦੀ ਆਪਸ 'ਚ ਹੋਈ ਟੱਕਰ, ਦੋ ਸਕੇ ਭਰਾਵਾਂ ਦੀ ਮੌਤ

ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲੇ ਯਾਤਰੀ ਨਾਗਪੁਰ, ਵਰਧਾ ਅਤੇ ਯਵਤਮਾਲ ਦੇ ਸਨ। ਬੁਲਢਾਣਾ 'ਚ ਵਾਪਰੇ ਬੱਸ ਹਾਦਸੇ 'ਚ 25 ਲੋਕਾਂ ਦੇ ਜ਼ਿੰਦਾ ਸੜ ਜਾਣ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਕਾਫੀ ਮੁਸ਼ਕਲ ਹੈ। ਇਸ ਦੇ ਲਈ ਸਾਰੀਆਂ 25 ਲਾਸ਼ਾਂ ਦੇ ਡੀਐਨਏ ਸੈਂਪਲਾਂ ਦੀ ਜਾਂਚ ਕੀਤੀ ਜਾਵੇਗੀ। ਡੀਐਨਏ ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੋਕਾਂ ਦੀ ਪਛਾਣ ਸੰਭਵ ਹੈ। ਉਸ ਤੋਂ ਬਾਅਦ ਹੀ ਸਾਰੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement