ਖੇਤੀਬਾੜੀ ਅਤੇ ਕਿਸਾਨ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਰਹੀ ਸਰਕਾਰ: ਪ੍ਰਧਾਨ ਮੰਤਰੀ ਮੋਦੀ
Published : Jul 1, 2023, 2:56 pm IST
Updated : Jul 1, 2023, 2:56 pm IST
SHARE ARTICLE
Government spending Rs 6.5 lakh crore annually on agriculture, farmers' welfare: PM Modi
Government spending Rs 6.5 lakh crore annually on agriculture, farmers' welfare: PM Modi

ਕਿਹਾ, ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਸਰਕਾਰ

 

ਨਵੀਂ ਦਿੱਲੀ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਸਹਿਕਾਰੀ ਸਭਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ ਵਾਲੇ ਤੇਲ ਦੇ ਖੇਤਰ ਵਿਚ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿਚ ਯੋਗਦਾਨ ਪਾਉਣ। 'ਅੰਤਰਰਾਸ਼ਟਰੀ ਸਹਿਕਾਰੀ ਦਿਵਸ' 'ਤੇ ਆਯੋਜਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਸਾਲ 2014 'ਚ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਦੇ ਕੰਮਾਂ ਨੂੰ ਵੀ ਰੇਖਾਂਕਿਤ ਕੀਤਾ।

ਇਹ ਵੀ ਪੜ੍ਹੋ: ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ਈ.ਆਰ.ਪੀ ਅਤੇ ਪੀ.ਓ.ਐਸ ਵਰਗੇ ਸਾਫਟਵੇਅਰਾਂ ਤੇ ਤਕਨੀਕਾਂ ਨੂੰ ਅਪਣਾਏਗਾ: ਹਰਪਾਲ ਸਿੰਘ ਚੀਮਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਉਨ੍ਹਾਂ ਦੀ ਉਪਜ ਖਰੀਦ ਕੇ 15 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਖਾਦ ਸਬਸਿਡੀ 'ਤੇ 10 ਲੱਖ ਕਰੋੜ ਰੁਪਏ ਖਰਚ ਕੀਤੇ।

ਇਹ ਵੀ ਪੜ੍ਹੋ: ਪੰਜਾਬ 'ਚ ਆਬਕਾਰੀ ਤੇ ਕਰ ਵਿਭਾਗ 'ਚ ਫੇਰਬਦਲ : ਸਰਕਾਰ ਨੇ 142 ਅਧਿਕਾਰੀਆਂ ਦੇ ਕੀਤੇ ਤਬਾਦਲੇ 

ਉਨ੍ਹਾਂ ਕਿਹਾ ਕਿ ਦੂਜੇ ਸ਼ਬਦਾਂ ਵਿਚ, ਸਰਕਾਰ ਹਰ ਸਾਲ ਖੇਤੀਬਾੜੀ ਅਤੇ ਕਿਸਾਨਾਂ 'ਤੇ ਲਗਭਗ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ। ਇਸ ਦਾ ਮਤਲਬ ਹੈ ਕਿ ਸਰਕਾਰ ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, ‘ਭਾਜਪਾ ਸਰਕਾਰ 'ਚ ਕਿਸਾਨਾਂ ਨੂੰ ਹਰ ਸਾਲ ਵੱਖ-ਵੱਖ ਤਰੀਕਿਆਂ ਨਾਲ 50,000 ਰੁਪਏ ਮਿਲਣ ਦੀ ਗਾਰੰਟੀ ਦਿਤੀ ਜਾਂਦੀ ਹੈ। ਇਹ ਮੋਦੀ ਦੀ ਗਾਰੰਟੀ ਹੈ।

ਇਹ ਵੀ ਪੜ੍ਹੋ: ਜੋਅ ਬਾਈਡਨ ਨੇ ਵਿਦਿਆਰਥੀ ਲੋਨ ਰਾਹਤ ਲਈ ਇਕ ਵਿਕਲਪਕ ਯੋਜਨਾ ਦਾ ਦਿੱਤਾ ਭਰੋਸਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 2.5 ਲੱਖ ਕਰੋੜ ਰੁਪਏ ਸਿਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੇ ਗਏ ਹਨ। ਉਨ੍ਹਾਂ ਕਿਹਾ, 'ਇਹ ਕਿੰਨੀ ਵੱਡੀ ਰਕਮ ਹੈ, ਤੁਸੀਂ ਇਸ ਗੱਲ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ 2014 ਤੋਂ ਪਹਿਲਾਂ ਪੰਜ ਸਾਲਾਂ ਦਾ ਕੁੱਲ ਖੇਤੀ ਬਜਟ 90,000 ਕਰੋੜ ਰੁਪਏ ਤੋਂ ਵੀ ਘੱਟ ਸੀ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement