ਹਿਮਾਚਲ ਨੇ ਫਿਰ ਠੋਕਿਆ ਚੰਡੀਗੜ੍ਹ ‘ਤੇ ਦਾਅਵਾ, ਚੰਡੀਗੜ੍ਹ ‘ਚ ਹਿੱਸੇਦਾਰੀ ਲਈ ਕੈਬਨਿਟ ਸਬ ਕਮੇਟੀ ਦਾ ਗਠਨ

By : GAGANDEEP

Published : Jul 1, 2023, 11:25 am IST
Updated : Jul 1, 2023, 11:25 am IST
SHARE ARTICLE
sukhvinder singh sukhu
sukhvinder singh sukhu

BBMB ਦੇ ਪ੍ਰੋਜੈਕਟ ਤੋਂ ਵੀ ਰਾਇਲਟੀ ਲੈਣ ਦੀ ਤਿਆਰੀ

 

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਕ ਵਾਰ ਫਿਰ ਚੰਡੀਗੜ੍ਹ ਤੇ ਅਪਣਾ  ਦਾਅਵਾ ਜਤਾਇਆ ਜਾ ਹੈ।  ਇਸ ਦਿਸ਼ਾ ਵਿਚ ਉਹਨਾਂ ਨੇ ਵੱਡਾ ਕਦਮ ਚੁੱਕਿਆ ਹੈ। ਉਹਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ 'ਤੇ ਹਿਮਾਚਲ ਦੀ 7.19 ਪ੍ਰਤੀਸ਼ਤ ਹਿੱਸੇਦਾਰੀ ਅਤੇ ਰਾਇਲਟੀ ਦੀ ਮੰਗ ਕਰਨ ਲਈ ਇਕ ਕੈਬਨਿਟ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਪੰਜਾਬ ਪੁਨਰਗਠਨ ਐਕਟ ਤਹਿਤ ਹੋਏ ਅੰਤਰਰਾਜੀ ਸਮਝੌਤਿਆਂ ਦੀ ਪੜਤਾਲ ਕਰੇਗੀ ਅਤੇ ਸਰਕਾਰ ਨੂੰ ਦੱਸੇਗੀ ਕਿ ਹਿਮਾਚਲ ਨੂੰ ਚੰਡੀਗੜ੍ਹ ਵਿਚ ਆਪਣਾ ਹਿੱਸਾ ਕਿਵੇਂ ਦਿਵਾਉਣਾ ਹੈ।

ਇਹ ਵੀ ਪੜ੍ਹੋ : 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, ਦੇਸ਼ ਦੀ ਝੋਲੀ ਪਾਇਆ ਇਕ ਹੋਰ ਸੋਨ ਤਮਗ਼ਾ 

ਇਸੇ ਤਰ੍ਹਾਂ ਹਿਮਾਚਲ ਸਰਕਾਰ ਵੀ ਬੀ.ਬੀ.ਐਮ.ਬੀ ਦੇ ਪਾਵਰ ਪ੍ਰੋਜੈਕਟ ਤੋਂ ਰਾਇਲਟੀ ਮੰਗ ਰਹੀ ਹੈ, ਜਿਸ ਤਰ੍ਹਾਂ ਸੂਬੇ ਵਿਚ ਸਥਾਪਿਤ ਹੋਰ ਪਾਵਰ ਪ੍ਰੋਜੈਕਟ ਵੀ ਹਿਮਾਚਲ ਸਰਕਾਰ ਨੂੰ ਰਾਇਲਟੀ ਦਿੰਦੇ ਹਨ। ਇਸੇ ਤਰਜ਼ 'ਤੇ ਹਿਮਾਚਲ ਵੀ ਬੀ.ਬੀ.ਐੱਮ.ਬੀ. ਤੋਂ ਰਾਇਲਟੀ ਜਾਂ ਬਿਜਲੀ ਦੇ ਰੂਪ 'ਚ ਹਿੱਸਾ ਵਧਾਉਣ ਦੀ ਮੰਗ ਕਰ ਰਿਹਾ ਹੈ। ਜਿਸ ਸਮੇਂ ਹਿਮਾਚਲ ਵਿਚ ਬੀਬੀਐਮਬੀ ਪ੍ਰੋਜੈਕਟ ਸਥਾਪਿਤ ਕੀਤੇ ਗਏ ਸਨ, ਉਸ ਸਮੇਂ ਰਾਇਲਟੀ ਲੈਣ ਦਾ ਕੋਈ ਪ੍ਰਬੰਧ ਨਹੀਂ ਸੀ। ਅਜਿਹੇ 'ਚ ਹੁਣ ਕੈਬਨਿਟ ਸਬ-ਕਮੇਟੀ ਸਰਕਾਰ ਨੂੰ ਬੀਬੀਐੱਮਬੀ ਪ੍ਰਾਜੈਕਟ ਤੋਂ ਰਾਇਲਟੀ ਲੈਣ ਜਾਂ ਬਿਜਲੀ ਦੇ ਰੂਪ 'ਚ ਹਿੱਸੇਦਾਰੀ ਵਧਾਉਣ ਦੇ ਸੁਝਾਅ ਦੇਵੇਗੀ।

ਇਹ ਵੀ ਪੜ੍ਹੋ : ਅੱਤਵਾਦੀ-ਗੈਂਗਸਟਰ ਸਿੰਡੀਕੇਟ ਨੂੰ ਤੋੜਨ ਦੀ ਨਵੀਂ ਯੋਜਨਾ, NIA ਨੇ ਤਿੰਨ ਸੂਬਿਆਂ ਦੀ ਪੁਲਿਸ ਨਾਲ ਮਿਲਾਇਆ ਹੱਥ 

ਬਿਜਲੀ ਪ੍ਰਾਜੈਕਟ 'ਤੇ ਰਾਇਲਟੀ, ਸ਼ਾਨ ਪ੍ਰਾਜੈਕਟ ਹਿਮਾਚਲ ਨੂੰ ਸੌਂਪਣ ਅਤੇ ਜਲ ਸੈੱਸ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਸੁੱਖੂ ਕਈ ਵਾਰ ਕਹਿ ਚੁੱਕੇ ਹਨ ਕਿ ਸਾਡੇ ਕੋਲ ਸਿਰਫ ਪਾਣੀ ਹੈ, ਇਸ ਲਈ ਚੰਗੀ ਕਮਾਈ ਕਰਨ ਲਈ ਜੋ ਵੀ ਸੰਭਵ ਹੈ ਉਹ ਕੀਤਾ ਜਾਵੇਗਾ। ਅਜਿਹੇ 'ਚ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ਸੂਬੇ ਲਈ ਸਹਾਈ ਸਿੱਧ ਹੋਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement