Excise policy case : ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ 

By : RAJANNATH

Published : Jul 1, 2024, 12:51 pm IST
Updated : Jul 1, 2024, 12:51 pm IST
SHARE ARTICLE
Excise policy case
Excise policy case

ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ

 

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ।

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਅਧੀਨ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਸੀ, ਜਿਸ ਤਹਿਤ ਉਸ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਅਧੀਨ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਕੇਜਰੀਵਾਲ (55) ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ, ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement