Himachal News : CM ਸੁੱਖੂ ਨੇ NHAI ਅਧਿਕਾਰੀ ਅਚਲ ਜਿੰਦਲ 'ਤੇ ਹੋਏ ਹਮਲੇ 'ਤੇ ਪ੍ਰਤੀਕਰਮ, ਕਿਹਾ- ਕੀਤੀ ਜਾਵੇਗੀ ਢੁਕਵੀਂ ਕਾਰਵਾਈ

By : BALJINDERK

Published : Jul 1, 2025, 8:38 pm IST
Updated : Jul 1, 2025, 8:38 pm IST
SHARE ARTICLE
 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ

Himachal News : ਸਰਕਾਰ ਆਫ਼ਤ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ, ਹੁਣ ਤੱਕ 287 ਆਫ਼ਤ ਪੀੜਤਾਂ ਨੂੰ ਬਚਾਇਆ ਗਿਆ ਹੈ, ਬਾਕੀ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ।

Himachal News in Punjabi :  ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਹੁਣ ਤੱਕ ਬੱਦਲ ਫਟਣ ਦੀਆਂ 10 ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਆਫ਼ਤ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਭਾਵੇਂ ਉਹ ਬਿਜਲੀ ਸਪਲਾਈ ਹੋਵੇ ਜਾਂ ਸੜਕ ਸਹੂਲਤਾਂ ਹੋਣ ।

ਮੁੱਖ ਮੰਤਰੀ ਨੇ ਕਿਹਾ ਕਿ ਆਫ਼ਤ ਤੋਂ ਪ੍ਰਭਾਵਿਤ 287 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਆਫ਼ਤ ਦੌਰਾਨ ਲਾਪਤਾ ਹੋਏ ਲੋਕਾਂ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਐਨਡੀਆਰਐਫ ਟੀਮ ਵਿੱਚ ਪੁਲਿਸ ਬਟਾਲੀਅਨ ਅਤੇ ਹੋਮ ਗਾਰਡ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅਫ਼ਸਰ ਅਚਲ ਜਿੰਦਲ 'ਤੇ ਹਮਲੇ ਦੇ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਦਿਆਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੱਲਬਾਤ ਕੀਤੀ ਗਈ ਹੈ। ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਸ਼ਿਮਲਾ ਵਿੱਚ ਹੋਏ ਹਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ। ਕਾਨੂੰਨ ਦੇ ਦਾਇਰੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

(For more news apart from Chief Minister Sukhu reacted attack on NHAI officer Achal Jindal, said- appropriate action will be taken News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement