ਠਾਣੇ : ਪੁੱਲ ਦੇ ਨਿਰਮਾਣ ਦੌਰਾਨ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ
Published : Aug 1, 2023, 11:09 am IST
Updated : Aug 1, 2023, 11:09 am IST
SHARE ARTICLE
photo
photo

ਇਸ ਦੇ ਹੇਠਾਂ ਅਜੇ ਵੀ ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ

 

ਠਾਣੇ : ਮਹਾਰਾਸ਼ਟਰ ਦੇ ਠਾਣੇ 'ਚ ਸਮ੍ਰਿਧੀ ਐਕਸਪ੍ਰੈਸ ਹਾਈਵੇਅ 'ਤੇ ਸੋਮਵਾਰ ਦੇਰ ਰਾਤ ਇੱਕ ਹਾਦਸਾ ਵਾਪਰਿਆ। ਸ਼ਾਹਪੁਰ ਨੇੜੇ ਸਰਲਾਂਬੇ ਵਿਖੇ ਹਾਈਵੇਅ 'ਤੇ ਪੁਲ ਦੇ ਨਿਰਮਾਣ ਦੌਰਾਨ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ ਹੋ ਗਈ।

ਹਾਈਵੇਅ ’ਤੇ ਰਾਤ ਸਮੇਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 1:30 ਵਜੇ ਗਰਡਰ ਮਸ਼ੀਨ 100 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਈ। ਇਸ ਦੇ ਹੇਠਾਂ ਅਜੇ ਵੀ ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ।

NDRF ਦੇ ਸਹਾਇਕ ਕਮਾਂਡਰ ਸਾਰੰਗ ਕੁਰਵੇ ਨੇ ਦਸਿਆ ਕਿ ਸਵੇਰੇ 5:30 ਵਜੇ ਤੋਂ ਬਚਾਅ ਕਾਰਜ ਚੱਲ ਰਿਹਾ ਹੈ। ਦਰਅਸਲ, ਗਰਡਰ ਮਸ਼ੀਨ ਦਾ ਭਾਰ ਜ਼ਿਆਦਾ ਹੋਣ ਕਾਰਨ ਇਸ ਨੂੰ ਜਲਦੀ ਨਹੀਂ ਹਟਾਇਆ ਜਾ ਸਕਿਆ।

ਸਵੇਰੇ 8 ਵਜੇ ਦੇ ਕਰੀਬ ਕਰੇਨ ਦੇ ਆਉਣ ਤੋਂ ਬਾਅਦ ਹੀ ਬਚਾਅ ਕਾਰਜ ਨੇ ਤੇਜ਼ੀ ਫੜ ਲਈ। ਰਿਪੋਰਟਾਂ ਮੁਤਾਬਕ 15 ਲਾਸ਼ਾਂ ਨੂੰ ਸ਼ਾਹਪੁਰ ਉਪ-ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement