Delhi News: ਦਿੱਲੀ 'ਚ ਸਿੱਖ ਬੀਬੀ ਦੀ ਗੋਲੀ ਮਾਰ ਕੇ ਕੀਤੀ ਹਤਿਆ
Published : Aug 1, 2024, 9:04 am IST
Updated : Aug 1, 2024, 9:04 am IST
SHARE ARTICLE
Delhi News: Sikh woman shot dead in Delhi
Delhi News: Sikh woman shot dead in Delhi

Delhi News: ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ

 

Delhi News: ਉਤਰ-ਪੂਰਬੀ ਦਿੱਲੀ ’ਚ ਐਂਵੇਂ ਥੋੜ੍ਹੀ ਜਿਹੀ ਗੱਲ ਨੂੰ ਲੈ ਕੇ ਇਕ ਸਿੱਖ ਬੀਬੀ ਸਿਮਰਨਜੀਤ ਕੌਰ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਹੈ। ਸੜਕ ’ਤੇ ਬਾਈਕ ਦੀ ਟੱਕਰ ਹੋਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ ਸੀ ਅਤੇ ਫਿਰ ਸਕੂਟਰ ਸਵਾਰ ਨੇ ਬੁਲੇਟ ’ਤੇ ਬੈਠੀ ਸਿਮਰਨਜੀਤ ਕੌਰ ਨੂੰ ਗੋਲੀ ਮਾਰ ਦਿਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦਿੱਲੀ ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ ਸਵਾ ਤਿੰਨ ਵਜੇ ਦਿੱਲੀ ਦੇ ਗੋਕੁਲਪੁਰੀ ਫਲਾਈਓਵਰ ਨੇੜੇ ਵਾਪਰੀ। ਹੀਰਾ ਸਿੰਘ (40) ਅਪਣੀ ਪਤਨੀ ਸਿਮਰਨਜੀਤ ਕੌਰ (30) ਨਾਲ ਬੁਲੇਟ ਰਾਹੀਂ ਮੌਜਪੁਰ ਜਾ ਰਹੇ ਸਨ। ਰਸਤੇ ਵਿਚ ਇਕ ਸਕੂਟਰ ਦੀ ਉਨ੍ਹਾਂ ਦੇ ਬੁਲੇਟ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਹੀਰਾ ਸਿੰਘ ਦੀ ਸਕੂਟਰ ਚਾਲਕ ਨਾਲ ਬਹਿਸ ਹੋ ਗਈ। 

ਇਸ ਤੋਂ ਬਾਅਦ ਕਿਸੇ ਹੋਰ ਵਿਅਕਤੀ ਨੇ ਫਲਾਈਓਵਰ ਦੇ ਹੇਠਾਂ ਤੋਂ ਕਰੀਬ 30-35 ਫੁੱਟ ਦੀ ਦੂਰੀ ਤੋਂ ਗੋਲੀ ਚਲਾ ਦਿਤੀ, ਜੋ ਸਿਮਰਨਜੀਤ ਕੌਰ ਦੀ ਗਰਦਨ ਦੇ ਕੋਲ ਛਾਤੀ ਦੇ ਉਪਰਲੇ ਹਿੱਸੇ ਵਿਚ ਜਾ ਲੱਗੀ।

ਇਸ ਮਾਮਲੇ ਬਾਰੇ ਦਿੱਲੀ ਪੁਲਿਸ ਨੇ ਦੱਸਿਆ ਕਿ ਸਥਾਨਕ ਪੁਲਿਸ ਨੇ ਸਿਮਰਨਜੀਤ ਕੌਰ ਨੂੰ ਜੀਟੀਬੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੀਰਾ ਸਿੰਘ ਨੇ ਕਤਲ ਦਾ ਕੇਸ ਦਰਜ ਕਰਵਾਇਆ ਹੈ। ਪੁਲਿਸ ਇਲਾਕੇ ’ਚ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਹਮਲਾਵਰ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement