MP : ਕਾਲਜ ਤੋਂ ਪੜ੍ਹ ਕੇ ਵਾਪਸ ਘਰ ਪਰਤ ਰਹੀ ਵਿਦਿਆਰਥਣ ਦੀ ਸੜਕ ਹਾਦਸੇ 'ਚ ਹੋਈ ਮੌਤ
Published : Aug 1, 2024, 3:02 pm IST
Updated : Aug 1, 2024, 3:02 pm IST
SHARE ARTICLE
 Girl Student dies
Girl Student dies

ਹੋਟਲ ਮੈਨੇਜਮੈਂਟ ਦੀ ਵਿਦਿਆਰਥਣ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ

MP News : ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿੱਚ ਕਾਲਜ ਤੋਂ ਪੜ੍ਹ ਕੇ ਵਾਪਸ ਘਰ ਪਰਤ ਰਹੀ ਹੋਟਲ ਮੈਨੇਜਮੈਂਟ ਦੀ ਵਿਦਿਆਰਥਣ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਵਾਹਨ ਵਿਦਿਆਰਥਣ ਦੀ ਸਕੂਟਰੀ ਨੂੰ ਘਸੀਟਦਾ ਹੋਇਆ ਲੈ ਗਿਆ। 

ਇਹ ਘਟਨਾ ਗੋਲਾ ਕਾ ਮੰਦਰ ਥਾਣਾ ਖੇਤਰ ਦੇ ਮੇਲਾ ਰੋਡ 'ਤੇ ਬੁੱਧਵਾਰ ਨੂੰ ਵਾਪਰੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ  ਵਿਦਿਆਰਥਣ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ। ਪੁਲਿਸ ਨੇ ਟਰੈਵਲਰ ਵਾਹਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵਿਦਿਆਰਥਣ ਦਾ ਨਾਂ ਜਾਨਵੀ ਸੀ ਅਤੇ ਉਹ ਹੋਟਲ ਮੈਨੇਜਮੈਂਟ ਦੀ ਤੀਜੇ ਸਾਲ ਦੀ ਵਿਦਿਆਰਥਣ ਸੀ। 

ਉਹ ਕਾਲਜ ਤੋਂ ਪੜ੍ਹ ਕੇ ਸਕੂਟਰੀ 'ਤੇ ਘਰ ਪਰਤ ਰਹੀ ਸੀ। ਉਹ ਫਿਜ਼ੀਕਲ ਕਾਲਜ ਦੇ ਸਾਹਮਣੇ ਪਹੁੰਚੀ ਹੀ ਸੀ ਕਿ ਇਕ ਤੇਜ਼ ਰਫਤਾਰ ਵਾਹਨ ਨੇ ਜਾਨਵੀ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਜਾਨਵੀ ਹਵਾ 'ਚ ਉਛਲ ਕੇ ਸੜਕ 'ਤੇ ਡਿੱਗ ਗਈ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। 

ਇਸ ਘਟਨਾ ਤੋਂ ਬਾਅਦ ਉੱਥੋਂ ਲੰਘ ਰਹੇ ਵਾਹਨ ਚਾਲਕਾਂ ਦੀ ਭੀੜ ਮੌਕੇ 'ਤੇ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਵਿਦਿਆਰਥਣ ਦੀ ਮੌਤ ਸਬੰਧੀ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement