ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਨਾਮੀ ਗੈਂਗਸਟਰਾਂ ਖ਼ਿਲਾਫ਼ UAPA ਤਹਿਤ FIR ਦਰਜ
Published : Sep 1, 2022, 12:36 pm IST
Updated : Sep 1, 2022, 12:38 pm IST
SHARE ARTICLE
FIR registered under UAPA against many famous gangsters
FIR registered under UAPA against many famous gangsters

ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਇਲਾਵਾ ਕੈਨੇਡਾ ਪਾਕਿਸਤਾਨ ਅਤੇ ਦੁਬਈ ਤੋਂ ਚਲਾ ਰਹੇ ਆਪਣਾ ਗੈਂਗ

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਤੇ ਗੈਰ ਕਾਨੂੰਨੀ ਗਤੀਵਿਧੀਆਂ ਕਾਰਨ ਐਕਟ UAPA ਦੇ ਅਧੀਨ FIR ਦਰਜ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ 'ਤੇ ਵੱਡੇ ਪੱਧਰ 'ਤੇ ਸ਼ਿਕੰਜਾ ਕੱਸਣ ਜਾ ਰਿਹਾ ਹੈ। ਇਸ ਦੇ ਤਹਿਤ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ UAPA ਤਹਿਤ 2 ਵੱਖ-ਵੱਖ FIR ਦਰਜ ਕੀਤੀਆਂ ਹਨ ਜਿਸ ’ਚ ਲਾਰੈਂਸ ਬਿਸ਼ਨੋਈ ਗੈਂਗ ਤੇ ਬੰਬੀਹਾ ਗੈਂਗ ਦੇ ਕਈ ਗੈਂਗਸਟਰਾਂ ਦੇ ਨਾਂ ਹਨ

FIR ਅਨੁਸਾਰ ਸਪੈਸ਼ਲ ਸੈੱਲ ਨੂੰ ਮਿਲੀ ਜਾਣਕਾਰੀ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਵਿਕਰਮ ਬਰਾੜ, ਜੱਗੂ ਭਗਵਾਨ ਪੁਰੀਆ, ਸੰਦੀਪ, ਸਚਿਨ ਥਾਪਨ, ਅਨਮੋਲ ਬਿਸ਼ਨੋਈ, ਲਖਬੀਰ ਸਿੰਘ ਲਾਡਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਇਲਾਵਾ ਕੈਨੇਡਾ ਪਾਕਿਸਤਾਨ ਅਤੇ ਦੁਬਈ ਤੋਂ ਆਪਣਾ ਗੈਂਗ ਚਲਾ ਰਹੇ ਹਨ। 
ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਵਿਦੇਸ਼ਾਂ ਤੋਂ ਵੱਡੇ-ਵੱਡੇ ਹਥਿਆਰ ਮੰਗਵਾ ਕੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਰਹੇ ਹਨ। ਗੈਂਗਸਟਰ ਗੋਲਡੀ ਬਰਾੜ ਫਿਲਹਾਲ ਕੈਨੇਡਾ ’ਚ ਰਹਿ ਰਿਹਾ ਹੈ ਅਤੇ ਉੱਥੋਂ ਪੰਜਾਬ ਦਿੱਲੀ ਰਾਜਸਥਾਨ ਹਰਿਆਣਾ ਦੇ ਕਈ ਗੈਂਗਸਟਰਾਂ ਨਾਲ ਮਿਲ ਕੇ ਕਈ ਸੂਬਿਆਂ ’ਚ ਟਾਰਗੇਟ ਕਤਲ ਨੂੰ ਅੰਜਾਮ ਦੇ ਰਿਹਾ ਹੈ। 

ਦੱਸਣਯੋਗ ਹੈ ਕਿ ਪੰਜਾਬ ’ਚ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਪ੍ਰਮੁੱਖ ਭੂਮਿਕਾ ਸਾਹਮਣੇ ਆਈ ਸੀ, ਲਿਹਾਜਾ ਇਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਨਵੀਂ FIR ਦਰਜ ਕੀਤੀ ਗਈ ਹੈ।
 ਇਨ੍ਹਾਂ ਵਿਚ ਲੱਕੀ ਪਟਿਆਲ, ਹਰਿਆਣਾ ਦੀ ਜੇਲ੍ਹ ਵਿਚ ਬੰਦ ਕੁਸ਼ਲ ਚੌਧਰੀ, ਦਿੱਲੀ ਜੇਲ੍ਹ ਵਿਚ ਬੰਦ ਨੀਰਜ ਬਵਾਨੀਆ ਸਮੇਤ ਕਈ ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement