ਲੁਧਿਆਣਾ 'ਚ ਚੋਰਾਂ ਦੇ ਹੌਂਸਲੇ ਬੁਲੰਦ, ਔਰਤ ਦਾ ਪਰਸ ਖੋਹ ਕੇ ਹੋਏ ਫਰਾਰ
Published : Sep 1, 2022, 2:42 pm IST
Updated : Sep 1, 2022, 2:42 pm IST
SHARE ARTICLE
photo
photo

ਪਿੱਛਾ ਕਰ ਰਹੀ ਔਰਤ ਨੂੰ ਲੱਗੀਆਂ ਸੱਟਾਂ

 

ਲੁਧਿਆਣਾ: ਜ਼ਿਲ੍ਹੇ 'ਚ ਚੋਰੀ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਲੁਟੇਰੇ ਬੇਖ਼ੋਫ਼ ਘੁੰਮ ਰਹੇ ਹਨ।  ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦਿਨ ਦਿਹਾੜੇ ਇੱਕ ਬਾਈਕ ਸਵਾਰ ਨੇ ਇੱਕ ਔਰਤ ਤੋਂ ਪਰਸ ਖੋਹ ਲਿਆ।

ਬਾਈਕ ਸਵਾਰ ਦਾ ਪਿੱਛਾ ਕਰਦੇ ਹੋਏ ਔਰਤ ਡਿੱਗ ਪਈ, ਜਿਸ ਕਾਰਨ ਉਸ ਨੂੰ ਕਾਫੀ ਸੱਟਾਂ ਲੱਗੀਆਂ। ਲੋਕਾਂ ਨੇ ਜ਼ਖਮੀ ਔਰਤ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਘਟਨਾ ਕੁੰਦਨਪੁਰੀ ਦੀ ਦੱਸੀ ਜਾ ਰਹੀ ਹੈ।

ਪੀੜਤਾ ਦੀ ਪਛਾਣ ਮਧੂ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ ਔਰਤ ਦਾ ਮੋਬਾਈਲ ਵੀ ਖੋਹ ਕੇ ਲੈ ਗਏ। ਪਰਸ ਵਿੱਚ ਕਰੀਬ 800 ਰੁਪਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ 'ਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਉਸ 'ਚ ਇਹ ਘਟਨਾ ਨਜ਼ਰ ਆਈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement